SBP GROUP

SBP GROUP

Search This Blog

Total Pageviews

Saturday, November 19, 2022

ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਅੱਜ ਲਗਾਇਆ ਸਪੈਸ਼ਲ ਕੈਂਪ

 ਐਸ.ਏ.ਐਸ.ਨਗਰ 19 ਨਵੰਬਰ : ਅੱਜ ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓ ਵਲੋਂ ਸਪੈਸ਼ਲ ਕੈਂਪ ਲਗਾਏ ਗਏ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਐਸ ਏ ਐਸ ਨਗਰ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ, ਐਸ ਏ ਐਸ ਨਗਰ ਅਫ਼ਸਰ ਵਲੋਂ ਇਹਨਾਂ ਕੈਂਪਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਹਨਾਂ ਵਲੋਂ ਬੀ.ਐਲ.ਓ ਅਤੇ ਆਮ ਜਨਤਾ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁਛਿਆ ਗਿਆ।


 ਇਸਦੇ ਨਾਲ ਹੀ ਉਹਨਾਂ ਵਲੋਂ ਯੂਵਾ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਵੋਟ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ। ਉਹਨਾਂ ਵਲੋਂ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ 17 ਸਾਲ ਹੋ ਚੁੱਕੀ ਹੈ ਉਹ ਇਹਨਾਂ ਸਪੈਸ਼ਲ ਕੈਂਪਾਂ ਦੌਰਾਨ ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਫਾਰਮ ਨੰ.6 ਭਰ ਕੇ ਵੋਟ ਬਣਵਾ ਸਕਦਾ ਹੈ। ਇਸਦੇ ਨਾਲ ਹੀ ਫਾਰਮ ਨੰ. 7 ਵੋਟ ਕੱਟਵਾਉਣ ਲਈ ਫਾਰਮ ਨੰ. 8 ਸੋਧ ਕਰਵਾਉਣ, ਵੋਟ ਸ਼ਿਫਟ ਕਰਵਾਉਣ, ਪੀ ਡਬਲਿਊ ਡੀ (ਪਰਸਨ ਵਿਧ ਡਿਸਏਬਿਲਟੀ) ਮਾਰਕ ਕਰਵਾਉਣ ਲਈ ਭਰ ਸਕਦਾ ਹੈ। ਇਸ ਤੋਂ ਇਲਾਵਾ ਮਿਤੀ 20.11.2022, 03.12.2022 ਅਤੇ 04.12.2022 ਨੂੰ ਵੀ ਬੀ.ਐਲ.ਓਜ਼ ਵੱਲੋਂ ਸਪੈਸ਼ਲ ਕੈਂਪ ਲਗਾਏ ਜਾਣਗੇ। ਇਹ ਫਾਰਮ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਭਰੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

No comments:


Wikipedia

Search results

Powered By Blogger