ਐਸ.ਏ.ਐਸ.ਨਗਰ, 24 ਨਵੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੂਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹਈਆ ਕਰਵਾਉਣ ਲਈ ਰਿਆਤ ਬਾਹਰਾ ਯੂਨੀਵਰਸਿਟੀ, ਪਿੰਡ ਤੇ ਡਾ: ਸਿਓਰਾ, ਖਰੜ (ਮੋਹਾਲੀ) ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿੱਚ ਚੀਮਾ ਬੁਆਇਲਰ, ਕੁਆਡਰੈਂਟ ਟੈਲੀਵੈਂਚਰ ਲਿਮ:, ਡਾ.ਆਈ.ਟੀ.ਐਮ.,ਰੈਂਡਸਟੈਡ ਇੰਡੀਆ ਪ੍ਰਾ: ਲਿਮ: ਆਦਿ ਸਮੇਤ ਕੁੱਲ 14 ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਗਿਆ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਕੁੱਲ 263 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ 11 ਕੰਪਨੀਆਂ ਦੇ ਨੁਮਾਇੰਦਿਆਂ ਵਲੌਂ ਮੌਕੇ ਤੇ ਹੀ 121 ਪ੍ਰਾਰਥੀਆਂ ਦੀ ਸ਼ਾਰਟਲਿਸਟਿੰਗ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਡਿੰਪਲ਼ ਥਾਪਰ, ਰੋਜਗਾਰ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।


No comments:
Post a Comment