ਐਸ ਏ ਐਸ ਨਗਰ, ਨਵੰਬਰ 20 : ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ- ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਬਚਨ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਦੇ ਪਿੰਡ ਖੇੜਾ ਵਿਖੇ ਆਤਮਾ ਸਕੀਮ ਅਧੀਨ ਫਾਰਮ ਸਕੂਲ ਖੋਲ੍ਹਿਆ ਗਿਆ। ਫਾਰਮ ਸਕੂਲ ਦੇ ਪਹਿਲੇ ਸੈਸ਼ਨ ਤੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਸੁਪਰ ਸੀਡਰ ਮਸ਼ੀਨ ਨਾਲ ਕਰਕੇ ਮੌਕੇ ਤੇ ਵਿਖਾਈ ਗਈ।
ਇਸ ਮੌਕੇ ਡਾਂ ਗੁਰਪ੍ਰੀਤ ਸਿੰਘ ਏ.ਡੀ.ੳ ਦੱਸਿਆ ਕਿ ਸੁਪਰ ਸੀਡਰ ਮਸ਼ੀਨ ਨਾਲ ਝੋਨੇ ਦੀ ਪਰਾਲੀ ਮਿੱਟੀ ਵਿੱਚ ਹੀ ਮਿਲ ਜਾਂਦੀ ਹੈ ਅਤੇ ਕਣਕ ਦੀ ਬਿਜਾਈ ਵੀ ਇਕੋ ਸਮੇਂ ਤੇ ਕੀਤੀ ਜਾ ਸਕਦੀ ਹੈ, ਜਿਸ ਨਾਲ ਸਮੇਂ ਦੀ ਬੱਚਤ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਦੇ ਖਰਚੇ ਦੀ ਬੱਚਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸੁਪਰ ਸੀਡਰ ਮਸ਼ੀਨ ਨਾਲ ਪਰਾਲੀ ਜ਼ਮੀਨ ਚ ਗਲ ਜਾਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਅਗਲੀ ਫਸਲ ਕਣਕ ਦਾ ਝਾੜ ਵੱਧਣ ਦੇ ਨਤੀਜੇ ਵੀ ਚੰਗੇ ਆਉਂਦੇ ਹਨ ।
ਇਸ ਮੌਕੇ ਜਸਵੰਤ ਸਿੰਘ ਅਤੇ ਸਿਮਰਨਜੀਤ ਕੌਰ ਏ.ਟੀ.ਐਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਸਾਇਣਕ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਕਣਕ ਦੀ ਫਸਲ ਤੇ ਲੋੜ ਅਨੁਸਾਰ ਵਰਤੋਂ ਕਰਨ, ਬੇਲੋੜੀ ਵਰਤੋਂ ਨਾਲ ਫਸਲ ਤੇ ਕੀੜਿਆਂ/ਬਿਮਾਰੀਆਂ ਦੇ ਹਮਲੇ ਵੱਧਣ ਨਾਲ ਫਸਲਾਂ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ।ਇਸ ਮੌਕੇ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਕਿਸਾਨ ਜੱਗਾ ਸਿੰਘ,ਰੁਪਿੰਦਰ ਸਿੰਘ ਅਤੇ ਜਗਪਾਤਰ ਸਿੰਘ ਆਦਿ ਹਾਜ਼ਰ ਸਨ।


No comments:
Post a Comment