ਐਸ ਏ ਐਸ ਨਗਰ, 24 ਨਵੰਬਰ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ (ਪਰੂਫ਼ ਆਫ਼ ਐਡੰਟਿਟੀ ਅਤੇ ਪਰੂਫ਼ ਆਫ਼ ਐਡਰੈੱਸ) ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫ਼ੀਸ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਪਰੂਫ਼ ਆਫ਼ ਐਡੰਟਿਟੀ ਅਤੇ ਪਰੂਫ਼ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਣਗੇ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਵਿੱਚ ਕੇਵਲ 50 ਰੁਪਏ ਫ਼ੀਸ ਅਦਾ ਕਰਨੀ ਪਵੇਗੀ।
ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਨਾਗਰਿਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਿਤ ਜਾਤੀ ਸਰਟੀਫਿਕੇਟ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖ਼ਤ ਅਤੇ ਪਤੇ ਦਾ ਅਸਲ ਪਰੂਫ਼ ਦੇ ਆਧਾਰ ਤੇ ਅਤੇ ਸੇਵਾ ਨਾਲ ਸਬੰਧਿਤ ਦਸਤਾਵੇਜ਼ਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ ।
.jpg)

No comments:
Post a Comment