SBP GROUP

SBP GROUP

Search This Blog

Total Pageviews

Wednesday, November 23, 2022

ਵਿਧਾਇਕ ਕੁਲਵੰਤ ਸਿੰਘ ਨੇ ਆਪਣੀ ਟੀਮ ਨਾਲ ਗੁਜਰਾਤ ਦੇ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਐਸ ਏ ਐਸ ਨਗਰ, 23 ਨਵੰਬਰ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਜ਼ੋਰਾਂ-ਸ਼ੋਰਾਂ ' ਨਾਲ ਪ੍ਰਚਾਰ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਰੈਲੀਆਂ ਕਰ ਰਹੇ ਹਨ। ਇਸ ਦੌਰਾਨ ਹਲਕਾ ਮੋਹਾਲੀ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਗੁਜਰਾਤ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਵਡੋਦਰਾ ਦੇ ਵੱਖ -ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ |


ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਬਲਾ, ਪਿੰਡ ਤਾਰੀਆਪੁਰਾ, ਪਿੰਡ ਬਾਤਪੁਰਾ ਅਤੇ ਪਿੰਡ ਨਮੀਸਰਾ, ਹਲਕਾ ਸਾਵਲੀ, ਵਡੋਦਰਾ ਵਿਖੇ ਪਹੁੰਚ ਕੇ 'ਆਪ' ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ | ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦੇ ਲੋਕ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ | ਇਸਦੇ ਨਾਲ ਹੀ ਉਨ੍ਹਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਗੁਜਰਾਤ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਬਾਰੇ ਜਾਣੂ ਕਰਵਾਇਆ ਗਿਆ |


ਇਨ੍ਹਾਂ ਗਰੰਟੀਆਂ ਵਿੱਚ ਸੂਬੇ ਵਿੱਚ ਰੁਜ਼ਗਾਰ ਗਾਰੰਟੀ ਮੁਹਿੰਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਰੁਜ਼ਗਾਰ, ਮੁਹੱਲਾ ਕਲੀਨਿਕ, ਪੰਜਾਬ ਦੇ ਤਰਜ਼ 'ਤੇ 300 ਯੂਨਿਟ ਤੱਕ ਬਿਜਲੀ ਹਰ ਮਹੀਨੇ ਮੁਫ਼ਤ, ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਸ਼ਾਮਲ ਹਨ | ਇਸਦੇ ਨਾਲ ਹੀ ਪਿਛਲੇ ਸਾਲਾਂ ਵਿੱਚ ਪੇਪਰ ਲੀਕ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਦੋਸ਼ੀ ਹੋਵੇਗਾ ਉਸਨੂੰ ਜੇਲ੍ਹ ਭੇਜਿਆ ਜਾਵੇਗਾ | ਗੁਜਰਾਤ ਵਿੱਚ 'ਆਪ' ਸਰਕਾਰ ਬਣਨ 'ਤੇ ਸੂਬੇ ਵਿੱਚ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕੀਤੀ ਜਾਵੇਗੀ |


ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਨਮੀਸਰਾ ਦੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਆਮ ਆਦਮੀ ਪਾਰਟੀ ਵਲੋਂ ਸੂਬੇ ਵਿੱਚ ਰੁਜ਼ਗਾਰ ਗਾਰੰਟੀ ਮੁਹਿੰਮ ਤਹਿਤ ਬੇਰੁਜ਼ਗਾਰਾਂ ਦੀ ਰਜਿਸਟ੍ਰੇਸ਼ਨ ਫਾਰਮ ਭਰਵਾਏ, ਤਾਂ ਜੋ ਯੋਗਤਾ ਦੇ ਆਧਾਰ 'ਤੇ ਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ | ਆਪ' ਵਲੋਂ ਪਿੰਡ-ਪਿੰਡ ਜਾ ਕੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ 27 ਸਾਲਾਂ ਤੋਂ ਭਾਜਪਾ ਦਾ ਰਾਜ ਹੈ, ਜਿਸ ਨੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਤੋਂ ਸਿਵਾਏ ਕੁਝ ਨਹੀਂ ਦਿੱਤਾ। ਹੁਣ ਸਮਾਂ ਆ ਗਿਆ ਹੈ ਜਦੋਂ ਗੁਜਰਾਤ ਦੇ ਲੋਕਾਂ ਨੂੰ ਬਦਲਾਅ ਦੇ ਪੱਖ ’ਚ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕਰਦੀ |

No comments:


Wikipedia

Search results

Powered By Blogger