ਚੰਡੀਗੜ੍ਹ, 23 ਨਵੰਬਰ : ਚੰਡੀਗੜ੍ਹ ਦੇ ਬੁੜੈਲ ਵਿੱਚ ਇਕ ਨੌਜਵਾਨ ਨੇ ਲੜਕੀ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ। ਇਹ ਕਤਲ ਪ੍ਰੇਮ ਸਬੰਧਾਂ ਵਿੱਚ ਲੜਕੀ ਵੱਲੋਂ ਦੂਰੀ ਬਣਾਏ ਜਾਣ ਬਾਅਦ ਨੌਜਵਾਨ ਵੱਲੋਂ ਕੀਤਾ ਗਿਆ। ਪੁਲੀਸ ਨੇ ਮੁਲਜ਼ਮ ਮੁਹੰਮਦ ਸ਼ਰੀਕ (25) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਹੰਮਦ ਸ਼ਰੀਕ (25) ਵਾਸੀ ਬਿਹਾਰ ਨੇ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ 18 ਸਾਲਾ ਮਮਤਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮਾਮਲੇ 'ਚ ਮ੍ਰਿਤਕਾ ਦੀ ਮਾਂ ਨੇ ਦੋਸ਼ੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਸੈਕਟਰ-34 ਥਾਣੇ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ।
ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਮੁਹੰਮਦ ਸ਼ਰੀਕ ਤਿੰਨ ਸਾਲ ਪਹਿਲਾਂ ਚੰਡੀਗੜ੍ਹ ਆਇਆ ਸੀ ਅਤੇ ਆ ਕੇ ਉਹ ਫੂਡ ਡਿਲੀਵਰੀ ਦਾ ਕੰਮ ਕਰਦਾ ਸੀ। ਉਹ ਬੁੜੈਲ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗਿਆ ਜਿਥੇ ਉਸਦੀ ਦੋਸਤੀ ਮ੍ਰਿਤਕਾ ਨਾਲ ਹੋਈ ਜੋ ਬਾਅਦ ਵਿੱਚ ਪ੍ਰੇਮ ਪ੍ਰਸੰਗ ਵਿਚ ਬਦਲ ਗਈ।
ਸ਼ਰੀਕ ਵਿਆਹਿਆ ਹੋਇਆ ਸੀ। ਇਸ ਬਾਰੇ ਪਤਾ ਲੱਗਣ 'ਤੇ ਲੜਕੀ ਨੇ ਕਰੀਬ ਛੇ ਮਹੀਨੇ ਪਹਿਲਾਂ ਸ਼ਰੀਕ ਨਾਲ ਗੱਲ ਕਰਨ ਅਤੇ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਡੇਢ ਮਹੀਨਾ ਪਹਿਲਾਂ ਉਸ ਨੇ ਆਪਣੀ ਮਾਂ ਨੂੰ ਸ਼ਰੀਕ ਬਾਰੇ ਦੱਸਿਆ ਅਤੇ ਕਿਹਾ ਕਿ ਉਹ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਇਸ 'ਤੇ ਮਾਂ ਨੇ ਵੀ ਸ਼ਰੀਕ ਨੂੰ ਬੇਟੀ ਤੋਂ ਦੂਰ ਰਹਿਣ ਲਈ ਕਿਹਾ।
ਲੜਕੀ ਵੱਲੋਂ ਫੋਨ ਚੁੱਕਣਾ ਬੰਦ ਕਰਨ ਅਤੇ ਦੂਰ ਚਲੇ ਜਾਣ ਦੀ ਗੱਲ ਕਰਨ ਤੋਂ ਬਾਅਦ ਗੁੱਸੇ 'ਚ ਆ ਕੇ ਮੁਲਜ਼ਮ ਉਸ ਦੇ ਘਰ 'ਚ ਦਾਖਲ ਹੋ ਗਿਆ ਅਤੇ ਉਸ ਦਾ ਕਤਲ ਕਰ ਦਿੱਤਾ। ਲੜਕੀ ਦੀ ਮਾਂ ਜਦੋਂ ਸ਼ਾਮ ਨੂੰ ਘਰ ਆਈ ਤਾਂ ਦੇਖਿਆ ਕਿ ਬੇਟੀ ਬੈੱਡ 'ਤੇ ਬੇਹੋਸ਼ ਪਈ ਸੀ। ਉਸਦਾ ਸਰੀਰ ਨੀਲਾ ਪਿਆ ਸੀ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ।


No comments:
Post a Comment