Wednesday, January 25, 2023

ਜਿਲ੍ਹਾ ਪ੍ਰਸ਼ਾਸਨ ਵੱਲੋਂ ਮਨਾਇਆ ਗਿਆ 13ਵਾਂ ਰਾਸ਼ਟਰੀ ਵੋਟਰ ਦਿਵਸ

ਐਸ.ਏ.ਐਸ ਨਗਰ 25 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ  ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ 13ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ 25 ਜਨਵਰੀ 2023 ਨੂੰ ਸਰਕਾਰੀ ਕਾਲਜ, ਫੇਜ਼-6 ਵਿਖੇ ਮਨਾਇਆ ਗਿਆ।


 ਇਸ ਮੌਕੇ ਮੁੱਖ ਮਹਿਮਾਨ ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਜਿਲ੍ਹਾ ਚੋਣ ਐਸ.ਏ.ਐਸ ਨਗਰ ਅਫ਼ਸਰ ਸ਼੍ਰੀ ਅਮਨਿੰਦਰ ਕੌਰ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡੇਰਾਬਸੀ ਹਿਮਾਂਸ਼ੂ ਗੂਪਤਾ ਹਾਜਰ ਸਨ। 


ਇਸ ਸਮਾਗਮ ਵਿੱਚ ਵੋਟਰਾਂ/ਨਾਗਰਿਕਾਂ ਨੂੰ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਸਬੰਧੀ ਸਹੁੰ ਚੁਕਾਈ ਗਈ ਅਤੇ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਸਹੀ ਵਰਤੋਂ ਬਾਰੇ ਜਾਣੂ ਅਤੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਲੇਖ, ਭਾਸ਼ਣ ਅਤੇ ਸੰਗੀਤ ਮੁਕਾਬਲਿਆਂ ਵਿੱਚ ਭਾਗ ਲਿਆ ਸੀ। ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ  ਵਲੋਂ ਸਮਾਗਮ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਸ਼ਿਲਾਗਾਯੋਗ ਕੰਮ ਕਰ ਚੁੱਕੇ ਅਧਿਕਾਰੀਆਂ/ਕਰਮਚਾਰੀਆਂ ਅਤੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਵੰਡੇ ਗਏ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger