Friday, February 10, 2023

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਵਿਸ਼ੇਸ਼ ਕੈਂਪ 12 ਫਰਵਰੀ ਨੂੰ

 ਐਸ.ਏ.ਐਸ.ਨਗਰ, 10 ਫਰਵਰੀ : ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਐਸ.ਏ.ਐਸ.ਨਗਰ ਜ਼ਿਲ੍ਹੇ ਵਿਖੇ ਵਿਸ਼ੇਸ਼ ਕੈਂਪ 12 ਫਰਵਰੀ ਨੂੰ ਲਾਏ ਜਾ ਰਹੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੋਟਰਾਂ ਨੂੰ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਸਪੈਸ਼ਲ ਕੈਂਪ 12 ਫਰਵਰੀ 2023 ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ। ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ 6ਬੀ ਇਕੱਠੇ ਕਰਨਗੇ। 


ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫਸਰ ਵੋਟਰਾਂ ਨੂੰ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਜਿਲ੍ਹੇ ਦੇ ਸਮੂਹ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕਣ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger