Thursday, February 16, 2023

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ

ਐਸ.ਏ.ਐਸ ਨਗਰ 16 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਐਕਸਿਸ ਬੈਂਕ, ਐਮ.ਜੀ.ਬੇਕਰਜ਼, ਚੰਡੀਗੜ੍ਹ ਵਿਦਿਅਕ ਇੰਸਟੀਚਿਊਟ ਦੇ ਨਿਯੋਜਕਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ 47 ਪ੍ਰਾਰਥੀਆਂ ਨੇ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ। ਪਲੇਸਮੈਂਟ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਇੰਟਰਵਿਊ ਕਰਵਾਈ ਗਈ ਅਤੇ  41 ਯੋਗ ਪ੍ਰਾਰਥੀਆਂ ਦੀ ਸ਼ਾਰਟਲਿਸਟਿੰਗ ਕੀਤੀ ਗਈ। 



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ- ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਡੀ.ਏ.ਸੀ, ਸੈ-76, ਐਸ਼.ਏ.ਐਸ ਨਗਰ ਵਿਖੇ ਕਰਵਾਇਆ ਗਿਆ ਜਿਸ ਨੂੰ ਪ੍ਰਾਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ। 

ਉਕਤ ਕੈਂਪ ਦੋਰਾਨ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਅਤੇ ਡਿ.ਸੀ.ਈ.ਓ ਵੱਲੋਂ ਮੋਜੂਦ ਪ੍ਰਾਰਥੀਆਂ ਦੀ ਮੌਕੇ ਤੇ ਕਰਿਅਰ ਕਾਉਂਸਲਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਵੱਖ-ਵੱਖ ਸਵੈ- ਰੋਜ਼ਗਾਰ  ਅਤੇ ਸਕਿਲ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵਲੌਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਵੀਰਵਾਰ ਡੀ.ਬੀ.ਈ.ਈ. ਵਲੋਂ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger