SBP GROUP

SBP GROUP

Search This Blog

Total Pageviews

Tuesday, February 7, 2023

ਮੋਹਾਲੀ ਜ਼ਿਲ੍ਹੇ ਵਿੱਚ ਔਰਤ ਨੇ ਤਿੰਨ ਦਿਨਾਂ ਦੀ ਬੱਚੀ ਨੂੰ ਮਿੱਟੀ ’ਚ ਦਫਨਾਇਆ, ਮੌਤ

 ਮੋਹਾਲੀ, 7 ਫਰਵਰੀ : ਮੋਹਾਲੀ ਜ਼ਿਲ੍ਹੇ ਦੇ ਨਵਾਂ ਗਾਓ ਦੀ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਨਵਾਂ ਗਾਓ ਵਿੱਚ ਇਕ ਔਰਤ ਨੇ ਆਪਣੀ ਤਿੰਨ ਦਿਨਾਂ ਦੀ ਬੱਚੀ ਨੂੰ ਟੋਆ ਪੁੱਟ ਕੇ ਮਿੱਟੀ ਵਿੱਚ ਦਫਨਾ ਦਿੱਤਾ ਹੈ। ਇਸ ਬਾਰੇ ਜਦੋਂ ਘਰ ਦੇ ਬਾਕੀ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਬੱਚੀ ਨੂੰ  ਮਿੱਟੀ ਵਿੱਚੋਂ ਕੱਢ ਕੇ ਪੀਜੀਆਈ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ।


 ਪੀਜੀਆਈ ਵਿੱਚ ਇਲਾਜ ਦੌਰਾਨ ਬੱਚੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

No comments:


Wikipedia

Search results

Powered By Blogger