Thursday, February 9, 2023

ਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਕੈਰੀਅਰ ਟਾਕ ਅਤੇ ਸਟਾਰਟਅੱਪ ਕੈਂਪ ਦਾ ਆਯੋਜਨ

ਐਸ.ਏ.ਐਸ.ਨਗਰ, 9 ਫਰਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਵਲੋਂ ਸਥਾਨਕ ਸੰਤ ਈਰ ਸਿੰਘ ਪਬਲਿਕ ਸਕੂਲਵਿਖੇ ਸਟਾਰਟਅੱਪ ਚੈਲੇਂਜ-ਵੱਟ ਐਨ ਆਈਡੀਆ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ  ਜ਼ਿਲ੍ਹਾ ਪ੍ਰਸਾਸ਼ਨ ਅਤੇ ਡੀ.ਬੀ..ਵਲੋਂ ਨੋਜਵਾਨਾਂ "ਵੱਟ ਐਨ ਆਈਡੀਆਏ ਸਟਾਰਟਅੱਪਚੈਲੈਂਜ ਬਾਰੇ ਜਾਗਰੂਕ ਕੀਤਾ ਗਿਆ ਇਸ ਚੈਲੇਂਜ ਦਾ ਮੂਲ ਉਦੇਸ਼ ਨਵੀਨਤਾਕਾਰੀ ਦਿਮਾਗਾਂ ਨੂੰ ਇੱਕ ਪਲੇਟਫਾਰਮ ਰਾਹੀਂ ਮੌਕਾ ਪ੍ਰਦਾਨ ਕਰਨਾ ਹੈ। 


ਇਸ ਕੈਂਪ ਵਿਚ ਨੌਜਵਾਨਾਂ ਨੂੰ ਆਪਣਾ ਬਿਜਨਸ ਪ੍ਰੋਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਦੁਆਰਾ ਉਚਿਤ ਸਲਾਹ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ ਚਾਹਵਾਨ ਉਮੀਦਵਾਰਾਂ ਨੂੰ   ਰਜੀਆਂ  https://bit.ly/WhatAnIdeaMohali ਤੇ ਮਿਤੀ 15 ਫਰਵਰੀ 2023 ਤੱਕ ਆਨਲਾਈਨ ਭੇਜਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬਿਊਰੋ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂਬੇਰੋਜ਼ਗਾਰਾਂ ਲਈ ਆਨਲਾਈਨ-ਮੈਨੂਅਲ ਨਾਮ ਰਜਿਸਟ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਭਵਿੱਖੀ ਸੰਭਾਵਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਰੋਜ਼ਗਾਰ ਉਤਪੱਤੀਹੁਨਰ ਵਿਕਾਸ ਤੇ ਸਿਖਲਾਈ ਅਫਸਰ ਹਰਪ੍ਰੀਤ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ  


No comments:

Post a Comment