ਐਸ ਏ ਐਸ ਨਗਰ 24 ਫਰਵਰੀ : ਅੱਜ ਸਥਾਨਕ ਚੰਡੀਗੜ੍ਹ ਯੂਨੀਵਰਸਿਟੀ ਘੰੜੂਆ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਸਵਾਮੀ ਵਿਵੇਕਾਨੰਦ ਜੀ ਸਮਰਪਿਤ ਦੋ ਰੋਜ਼ਾ ਯੁਵਕ ਦਿਵਸ ਸ਼ਾਨੋੋ ਸੋ਼ਕਤ ਨਾਲ ਸੰਪਨ ਹੋਇਆ। ਇਸ ਮੌਕੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਸਮੇਂ ਬਤੌਰ ਮੁੱਖ ਮਹਿਮਾਨ ਪਹੁੰਚੇ ਸ. ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਸ਼ਕਤੀ ਨੂੰ ਸਹੀ ਸੇਧ ਦੇ ਕੇ ਹੀ ਕਿਸੇ ਖਿਤੇ ਦਾ ਵਿਕਾਸ ਸੰਭਵ ਹੁੰਦਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਨੌਜਵਾਨਾਂ ਦੀ ਅਗਵਾਈ ਦਾ ਜੋ ਕਾਰਜ ਸੌਂਪਿਆ ਗਿਆ ਹੈ, ਉਸ ਨੂੰ ਪੂਰਾ ਕਰਦਿਆਂ ਯੁਵਕ ਸੇਵਾਵਾਂ ਵਿਭਾਗ ਦੀਆਂ ਸਾਰੀਆਂ ਸਕੀਮਾਂ ਨੂੰ ਨੌਜਵਾਨਾਂ ਤੱਕ ਪਹੁੰਚਣ ਲਈ ਪੁਜੋਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੋਰ ਨਵੀਂਆਂ ਸਕੀਮਾਂ ਰਾਹੀਂ ਨੌਜਵਾਨਾਂ ਨੂੰ ਜੋੜ ਕੇ ਉਨ੍ਹਾਂ ਦੀ ਸਖਸੀਅਤ ਦਾ ਵਿਕਾਸ ਕੀਤਾ ਜਾਵੇਗਾ।ਇਸ ਮੌਕੇ ਬੋਲਦਿਆਂ ਡਾ. ਮਲਕੀਤ ਸਿੰਘ ਮਾਨ ਯੁਵਕ ਸੇਵਾਵਾਂ ਨੇ ਦੱਸਿਆ ਕਿ ਯੁਵਕ ਦਿਵਸ ਸਬੰਧੀ ਇਸ ਸਮਾਗਮ ਵਿੱਚ ਵੱਖ-ਵੱਖ ਸੰਸਥਾਵਾਂ, ਯੁਵਕ ਸੇਵਾਵਾਂ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਦੀ ਸਮੂਲੀਅਤ ਨਾਲ ਨੌਜਵਾਨਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਪਹਿਲੇ ਦਿਨ ਦੇ ਮੁਕਾਬਲਿਆਂ ਵਿੱਚ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ ਮੁਕਾਬਲੇ ਕਰਵਾਏ ਗਏ।ਕੋਲਾਜ ਮੇਕਿੰਗ ਵਿੱਚ ਸਮੀਕਸ਼ਾ ਸਰਕਾਰੀ ਕਾਲਜ ਡੇਰਾਬੱਸੀ ਨੇ ਪਹਿਲਾ, ਸਿਮਰਨਜੀਤ ਕੌਰ ਸਰਕਾਰੀ ਕਾਲਜ ਡੇਰਾਬੱਸੀ ਨੇ ਦੂਸਰਾ, ਸੁਪਰੀਆ ਆਨੰਦ ਚੰਡੀਗੜ੍ਹ ਯੂਨੀਵਰਸਿਟੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਲੋਗਨ ਮੇਕਿੰਗ ਵਿੱਚ ਰੀਆ ਰਤਨਪਾਲ ਚੰਡੀਗੜ੍ਹ ਯੂਨੀਵਰਸਿਟੀ ਨੇ ਪਹਿਲਾ, ਕਾਜਲ ਕੰਗ ਸਰਕਾਰੀ ਪੌਲੀ. ਨੇ ਦੂਸਰਾ, ਮਨਦੀਪ ਕੌਰ ਐਸ.ਕੇ.ਆਰ. ਐਮ. ਕਾਲਜ ਨੇ ਤੀਸਰਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸੁਰਭੀ ਪ੍ਰੀਤੀ ਲਕਛੀ ਚੰਡੀਗੜ੍ਹ ਯੂਨੀਵਰਸਿਟੀ ਨੇ ਪਹਿਲਾ, ਭਵਨਾ ਚੌਹਾਨ ਸਰਕਾਰੀ ਕਾਜਲ ਡੇਰਾਬੱਸੀ ਨੇ ਦੂਸਰਾ ਅਤੇ ਡਿਜੀਟਲ ਟੀਮ ਚੰਡੀਗੜ੍ਹ ਯੂਨੀਵਰਸਿਟੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਪਹਿਲੇ ਦਿਨ ਦੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਪ੍ਰਭਜੋਤ ਕੌਰ ਜਿ਼ਲ੍ਹਾ ਯੋਜਨਾ ਬੋਰਡ ਨੇ ਨਿਭਾਈ।ਇਸ ਮੌਕੇ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।
ਜਿਸ ਨੇ ਸਭ ਦਾ ਮਨ ਮੋਹ ਲਿਆ।ਦੂੂਜੇ ਦਿਨ ਨਾਰਥ ਕੈਂਪਸ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਿਸਵਾਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸਰਕਾਰੀ ਰਜਿੰਦਰਾ ਹਸਪਤਾਲ ਦੀ ਬਲੱਡ ਬੈਂਕ ਟੀਮ ਨੇ 150 ਤੋਂ ਵੱਧ ਯੂਨਿਟ ਖੂਨ ਇਕੱਤਰ ਕੀਤਾ।ਸਮੂਹ ਖੂਨਦਾਨੀਆਂ ਨੂੰ ਚੇਅਰਮੈਂਨ ਸਾਹਿਬ ਨੇ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਦੀ ਸਫਲਤਾ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਅਡੀਸ਼ਨਲ ਡਾਇਰੈਕਟਰ ਵਿੰਗ ਕਮਾਂਡਰ ਡਾ. ਜੇ.ਐਸ.ਮਿਨਹਾਸ, ਪ੍ਰੋ:ਜਗਵਿੰਦਰ ਸਿੰਘ, ਸ. ਗੁਰਚੇਤ ਸਿੰਘ, ਡਾ. ਮਨੀਸ਼ਾ ਮਲਹੋਤਰਾ, ਡਾ. ਅਮਨਦੀਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ।


No comments:
Post a Comment