ਚੰਡੀਗੜ੍ਹ ,24 ਫਰਵਰੀ : ਅੰਤਰਾਸ਼ਟਰੀ ਮਾਂ ਬੋਲੀ ਦਿਵਸ ਦੇ ਸਬੰਧ ਵਿੱਚ ਰਿਆਤ ਬਾਹਰਾ ਯੂਨੀਵਰਸਿਟੀ ਦੇ ਐਨਐਸਐਸ ਯੂਨਿਟ ਦੀ ਅਗਵਾਈ ਹੇਠ ਕਾਮਰਸ ਵਿਭਾਗ ਵੱਲੋਂ ਇੱਕ ਕਵਿਤਾ-ਪਾਠ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਦੀ ਰੱਖਿਆ ਅਤੇ ਮਾਂ ਬੋਲੀ ਨਾਲ ਜੋੜਨ ਲਈ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਮਾਂ ਬੋਲੀ ਵਿੱਚ ਕਵਿਤਾਵਾਂ ਪੇਸ਼ ਕਰਕੇ ਆਪਣੇ ਵਿਰਸੇ ਨੂੰ ਸੰਭਾਲਣ ਦਾ ਪ੍ਰਣ ਲਿਆ। ਇਸ ਮੁਕਾਬਲੇ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਮੁਕਾਬਲੇ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਦੇ ਵਿਕਾਸ ਅਤੇ ਸਮਝ ਵਿੱਚ ਯੋਗਦਾਨ ਪਾਉਣਗੇ। ਇਸ ਦੌਰਾਨ ਹਾਜਰ ਮਹਿਰ ਬੁਲਾਰਿਆਂ ਨੇ ਦੱਸਿਆ ਕਿ ਕਵਿਤਾ ਸਭ ਤੋਂ ਵਧੀਆ ਤਰੀਕਾ ਹੈ, ਜਿਸ ਰਾਹੀਂ ਕੋਈ ਵੀ ਆਪਣੀ ਸੰਸਕ੍ਰਿਤੀ/ਵਿਰਸੇ ਨੂੰ ਹੋਰ ਸੁੰਦਰ ਢੰਗ ਨਾਲ ਪ੍ਰਗਟ ਕਰ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਫੈਕਲਟੀ ਮੈਂਬਰ ਹਾਜਰ ਸਨ। ਫੋਟੋ ਕੈਪਸ਼ਨ: ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨਾਲ ਹਾਜਰ ਫੈਕਲਟੀ ਮੈਂਬਰ।


No comments:
Post a Comment