Friday, February 3, 2023

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

 ਚੰਡੀਗੜ੍ਹ, 3 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਫੈਸਲਿਆਂ ਦੀ ਜਾਣਕਾਰੀ ਦਿੱਤੀ। ਮੰਤਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। 


ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ। ਇਸ ਦੇ ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਪੰਜਾਬ ਵਿੱਚ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦਾ ਲਿਆ ਗਿਆ ਹੈ, ਜੋ ਕੱਲ੍ਹ ਤੋਂ ਸਿੰਗਾਪੁਰ ਜਾਣਗੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਕੂਲ ਆਫ ਐਮੀਨੈਂਸ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger