SBP GROUP

SBP GROUP

Search This Blog

Total Pageviews

Saturday, February 25, 2023

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ ‘ਵਾਰਿਸ’ ਅਖਵਾਉਣ ਦੇ ਕਾਬਿਲ ਨਹੀਂ : ਭਗਵੰਤ ਮਾਨ

 ਚੰਡੀਗੜ੍ਹ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਪੰਜਾਬ ਦੇ ਵਾਰਿਸ ਅਖਵਾਉਣ ਦੇ ਕਾਬਿਲ ਨਹੀਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ, ‘ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।

No comments:


Wikipedia

Search results

Powered By Blogger