Wednesday, April 19, 2023

ਜ਼ਿਲ੍ਹਾ ਰੋਜਗਾਰ 'ਤੇ ਕਾਰੋਬਾਰ ਬਿਓਰੋ ਵੱਲੋਂ 20 ਅਪ੍ਰੈਲ ਤੋਂ ਕੀਤਾ ਜਾ ਰਿਹਾ ਹੈ ਪਲੇਸਮੈਂਟ ਕੈਂਪ ਦਾ ਆਯੋਜਨ

 ਐਸ.ਏ.ਐਸ ਨਗਰ, 19 ਅਪ੍ਰੈਲ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 20 ਅਪ੍ਰੈਲ ਤੋਂ  ਹਰ ਵੀਰਵਾਰ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ, ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ। ਇਸੇ ਲੜੀ ਤਹਿਤ ਮਿਤੀ 20 ਅਪ੍ਰੈਲ 2023 ਦਿਨ ਵੀਰਵਾਰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਿਤ ਕੀਤਾ ਜਾ ਰਿਹਾ ਹੈ। 


 ਜਿਸ ਵਿੱਚ ਡੀ.ਬੀ.ਈ.ਈ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਟੈਕ ਮਹਿੰਦਰਾ ਲਿਮ, ਡੀ.ਮਾਰਟ, ਫਿਲੀਪ ਕਾਰਟ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਦਸਵੀਂ, ਬਾਰਵੀਂ,  ਗ੍ਰੈਜੂਏਟ ਕਿਸੇ ਵੀ ਸਟਰੀਮ ਵਿੱਚ ਡਿਗਰੀ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। 

ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ  ਡੀ.ਬੀ.ਈ.ਈ. ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜੋਰ ਯਤਨ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਆਪਣੇ ਰਿਜ਼ਿਊਮ ਦੀਆਂ 5-6 ਕਾਪੀਆਂ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲਾਹਾ ਲੈਣ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger