ਖਰੜ 21 ਅਪ੍ਰੈਲ : ਰਿਆਤ ਬਾਹਰਾ ਯੂਨੀਵਰਸਿਟੀ ਦੇ ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਵਿਭਾਗ ਵੱਲੋਂ ਰੀਸ਼ੇਪਿੰਗ ਇਲੈਕਟ੍ਰੋਨਿਕਸ- ਇਲੈਕਟ੍ਰੀਕਲ ਈਕੋਸਿਸਟਮ , ਔਗਮੈਂਟੇਡ ਅਤੇ ਵਰਚੁਅਲ ਰਿਐਲਿਟੀ ’ਤੇ ਐਕਸਪਰਟ ਟਾਕ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰੋਨਿਕਸ ਐਂਡ ਇੰਫਰਮੇਸ਼ਨ ਟੈਕਨਾਲੋਜੀ ਦੇ ਡਿਪਟੀ ਡਾਇਰੈਕਟਰ ਡਾ. ਸਰਵਣ ਸਿੰਘ ਨੇ ਮਾਹਿਰ ਭਾਸ਼ਣ ਦਿੰਦੇ ਹੋਏ ਔਗਮੈਂਟੇਡ ਅਤੇ ਵਰਚੁਅਲ ਰਿਐਲਿਟੀ ਅਤੇ ਨੇੜਲੇ ਭਵਿੱਖ ਵਿਚ ਇਸ ਦੇ ਦਾਇਰੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਅਧਿਐਨ ਅਤੇ ਖੋਜ ਦੇ ਇਸ ਖੇਤਰ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਖੋਜ ਕਰਨ ਦੀਆਂ ਅਪਾਰ ਸੰਭਾਵਨਾਵਾਂ ਹਨ।
ਇਸ ਮੌਕੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਯੂਨੀਵਰਸਿਟੀ ਸਕੂਲ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਡੀਨ ਡਾ. ਅਨਮੋਲ ਗੋਇਲ ਅਤੇ ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਵਿਭਾਗ ਦੇ ਹੋਰ ਫੈਕਲਟੀ ਮੈਂਬਰਾਂ ਦੀ ਮਾਹਿਰ ਭਾਸ਼ਣ ਦੇ ਆਯੋਜਨ ਲਈ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਇਹ ਮਾਹਿਰ ਭਾਸ਼ਣ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ। ਡੀਨ ਡਾ. ਅਨਮੋਲ ਗੋਇਲ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਆਰਗੇਨਾਈਜ਼ਿੰਗ ਸਕੱਤਰ ਡਾ. ਮਨਦੀਪ ਕੌਰ ਸੰਧੂ, ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਵਿਭਾਗ ਦੇ ਮੁਖੀ ਅਤੇ ਫੈਕਲਟੀ ਕੁਆਰਡੀਨੇਟਰ ਇੰਜ਼. ਸੋਨਲ ਸੂਦ, ਸਹਾਇਕ ਪ੍ਰੋਫੈਸਰ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ। ਫੋਟੋ ਕੈਪਸ਼ਨ: ਆਯੋਜਿਤ ਐਕਸਪਰਟ ਟਾਕ ਦੌਰਾਨ ਮਾਹਿਰ ਬੁਲਾਰੇ ਨੂੰ ਸਨਮਾਨਿਤ ਕਰਦੇ ਹੋਏ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਅਤੇ ਹੋਰ।


No comments:
Post a Comment