Thursday, April 20, 2023

ਕੋਵਿਡ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ : ਸਿਵਲ ਸਰਜਨ

ਮੋਹਾਲੀ, 20 ਅਪ੍ਰੈਲ : ਦੇਸ਼ ਦੇ ਕੁੱਝ ਹਿੱਸਿਆਂ ਵਿਚ ਕੋਵਿਡ ਪਾਜ਼ੇਟਿਵ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਵੇਖਦਿਆਂ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਇਸ ਮਾਰੂ ਬੀਮਾਰੀ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣਾ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ, ਜਨਤਕ ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ, ਹਸਪਤਾਲਾਂ ਆਦਿ ’ਤੇ ਜਾਣ ਸਮੇਂ ਮਾਸਕ ਪਾਇਆ ਜਾਵੇ।



ਉਨ੍ਹਾਂ ਕਿਹਾ ਕਿ ਕੋਵਿਡ ਕੇਸਾਂ ਵਿਚ ਵਾਧੇ ਕਾਰਨ ਜ਼ਿਲ੍ਹੇ ਵਿਚ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਹੀ ਤੇਜ਼ ਕਰ ਦਿਤਾ ਗਿਆ ਹੈ। ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।


ਸਿਵਲ ਸਰਜਨ ਨੇ ਦੱਸਿਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

 ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਰੁਪਿੰਦਰ ਕੌਰ ਲੋਕਾਂ ਨੂੰ ਅਪੀਲ ਕਰਦੇ ਹੋਏ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger