Tuesday, April 18, 2023

ਹਵਾਬਾਜ਼ੀ/ ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ 'ਤੇ ਲਾਗੂ ਨਹੀਂ ਹੋਵੇਗਾ ਹੁਕਮ

ਐਸ ਏ ਐਸ ਨਗਰ, 18 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਰੱਖਿਆ ਅਤੇ ਅਮਨ ਕਾਨੂੰਨ ਸਥਿਤੀ ਦੇ ਮੱਦੇਨਜ਼ਰ ਐਸ.ਬੀ.ਐਸ, ਅੰਤਰਰਾਸ਼ਟਰੀ ਏਅਰਪੋਰਟ, ਐਸ.ਏ.ਐਸ.ਨਗਰ ਅਤੇ ਇਸ ਦੇ ਨਾਲ ਲੱਗਦੇ 05 ਕਿਲੋਮੀਟਰ ਘੇਰੇ ਦੇ (ਰੇਡੀਅਸ) ਏਰੀਏ ਨੂੰ ਨੋ-ਡਰੋਨ ਅਤੇ ਨੋ ਫਲਾਈ ਜੌਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।



ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਏਰੀਆ ਵਿੱਚ ਕੋਈ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਅਤੇ ਇਹ ਹੁਕਮ ਹਵਾਬਾਜੀ/ ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 18 ਤੋਂ 21 ਅਪ੍ਰੈਲ ਤੱਕ ਲਾਗੂ ਰਹਿਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger