Monday, May 1, 2023

ਕਿਸਾਨਾਂ ਨੂੰ ਕਰੀਬ 232 ਕਰੋੜ ਰੁਪਏ ਦੀ ਅਦਾਇਗੀ

ਐੱਸ.ਏ.ਐੱਸ. ਨਗਰ, 01 ਮਈ  : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,24,374 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ 1,24,374 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ  232 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ  ਫ਼ਸਲ ਦੀ ਖਰੀਦ ਦੇ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਹੁਣ ਤਕ ਕਰੀਬ 80 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

 

ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

No comments:

Post a Comment