ਐਸ.ਏ.ਐਸ. ਨਗਰ, 4 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 04-07-2023 ਤੋਂ ਮਿਤੀ 15-07-2023 ਤਕ ਸਵੇਰ ਦੇ ਸੈਸ਼ਨ ਵਿੱਚ ਤਹਿਸੀਲ ਪੱਧਰ ਉੱਤੇ ਸਥਾਪਤ ਪ੍ਰੀਖਿਆ ਕੇਂਦਰਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਜ਼ਿਲ੍ਹੇ ਵਿਚ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਅੰਦਰ ਮਿਤੀ 15 ਜੁਲਾਈ 2023 ਤੱਕ ਰਹਿਣਗੇ।
ਜਿਹੜੇ ਪ੍ਰੀਖਿਆ ਕੇਂਦਰਾਂ ਸਬੰਧੀ ਇਹ ਹੁਕਮ ਲਾਗੂ ਕੀਤੇ ਹਨ ਉਹਨਾਂ ਵਿਚ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫੇਜ਼-3 ਬੀ-1, ਐੱਸ ਏ ਐੱਸ ਨਗਰ ਬੀ-1 (ਐਸ.ਏ.ਐਸ. ਨਗਰ-01), ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ (ਐਸ.ਏ.ਐਸ.ਨਗਰ) ਖਰੜ-03, ਸਵਰਗਵਾਸੀ ਗੁਰਨਾਮ ਸਿੰਘ ਸੈਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ (ਐਸ.ਏ.ਐਸ.ਨਗਰ) ਡੇਰਾਬੱਸੀ-03 ਸ਼ਾਮਲ ਹਨ।

No comments:
Post a Comment