ਲਾਂਡਰਾਂ, 07 ਜੁਲਾਈ : ਹਰ ਸਾਲ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਸੀਜੀਸੀ ਲਾਂਡਰਾਂ ਦੇ ਕੈਂਪਸ ਵਿਖੇ ਤਿੰਨ ਰੋਜ਼ਾ ਅਖੰਡ ਪਾਠ ਸਮਾਗਮ ਕਰਵਾਇਆ ਗਿਆ। ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਵਿਸ਼ੇਸ਼ ਸਮਾਗਮ ਵਿੱਚ ਸੀਜੀਸੀ ਲਾਂਡਰਾ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਆਪਣੇ ਪਰਿਵਾਰ ਅਤੇ ਸਮੂਹ ਸੀਜੀਸੀ ਫੈਕਲਟੀ ਮੈਂਬਰਾਂ ਸਣੇ ਇਸ ਅਨੰਦਮਈ ਪਵਿੱਤਰ ਸਮਾਰੋਹ ਵਿੱਚ ਹਾਜ਼ਰੀ ਲਗਵਾਈ।
ਸਮਾਗਮ ਦੀ ਸਮਾਪਤੀ ਉਪਰੰਤ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਫੈਕਲਟੀ ਅਤੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ 23ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰਨ ਲੱਗੇ ਹਾਂ ਅਤੇ ਸਾਨੂੰ ਆਪਣੇ ਪਿਛਲੇ ਸੈਸ਼ਨਾਂ ਦੇ ਤਜ਼ਰਬਿਆਂ ਤੋਂ ਸਿੱਖਣ ਅਤੇ ਉਹਨਾਂ ਨੂੰ ਮਜ਼ਬੂਤ ਕਰਨ ਲਈ ਸੰਕਲਪ ਲੈਣਾ ਚਾਹੀਦਾ ਹੈ ਅਤੇ ਨਾਲ ਹੀ ਮੂਲ ਪ੍ਰਣਾਲੀ ਅਤੇ 22 ਸਾਲਾਂ ਦੀ ਵਿਰਾਸਤ ਨੂੰ ਹੋਰ ਅੱਗੇ ਵਧਾਉਣ ਲਈ ਯਤਨ ਕਰਨਾ ਚਾਹੀਦਾ ਹੈ। ਅੱਗੇ ਉਨ੍ਹਾਂ ਨੇ ਕਿਹਾ ਕਿ ਇੱਕ ਸੰਸਥਾ ਦੇ ਰੂਪ ਵਿੱਚ ਉੱਚ ਟੀਚਿਆਂ ਨੂੰ ਸਥਾਪਤ ਕਰਨਾ ਅਤੇ ਹਰ ਸਾਲ ਨਵੇਂ ਮਾਪਦੰਡਾਂ ਦੀ ਪ੍ਰਾਪਤੀ ਕਰਨਾ ਇੱਕ ਤਰ੍ਹਾਂ ਨਾਲ ਸਾਡੇ ਡੀਐਨਏ ਵਿੱਚ ਹੀ ਸ਼ਾਮਲ ਹੈ। ਇਹੀ ਉਹ ਚੀਜ਼ ਹੈ ਜੋ ਸਾਨੂੰ ਅੱਗੇ ਵਧਣ ਲਈ ਸਕਾਰਾਤਮਕ ਤੌਰ ਤੇ ਪ੍ਰੇਰਿਤ ਕਰਦੀ ਹੈ। ਨਵਾਂ ਅਕਾਦਮਿਕ ਸੈਸ਼ਨ ਸਾਨੂੰ ਸਾਰੇ ਖੇਤਰਾਂ ਵਿੱਚ ਤਰੱਕੀ ਨੂੰ ਯਕੀਨੀ ਬਣਾਉਂਦਿਆਂ ਗੁਣਾਤਮਕ ਵਿਕਾਸ ਯਾਨੀ ਕੁਆਲੀਟੇਟਿਵ ਗਰੋਥ’ਤੇ ਵਧੇਰੇ ਧਿਆਨ ਕੇਂਦਰਿਤ ਕਰਦੇ ਹੋਏ ਦੇਖੇਗਾ।
ਅੰਤ ਵਿੱਚ ਸ.ਸਤਨਾਮ ਸਿੰਘ ਸੰਧੂ ਅਤੇ ਸ.ਰਸ਼ਪਾਲ ਸਿੰਘ ਧਾਲੀਵਾਲ ਦੋਵਾਂ ਨੇ ਫੈਕਲਟੀ ਅਤੇ ਵਿਿਦਆਰਥੀਆਂ ਨੂੰ ਨਵੀਆਂ ਪ੍ਰਾਪਤੀਆਂ, ਨਵੀਂ ਸਿੱਖਿਆ ਦੇ ਨਾਲ ਨਾਲ ਚੰਗੀਆਂ ਪਲੇਸਮੈਂਟਾਂ ਅਤੇ ਕਰੀਅਰ ਦੇ ਵਿਕਾਸ ਨਾਲ ਭਰੇ ਸਾਲ ਲਈ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।


No comments:
Post a Comment