ਐੱਸ.ਏ.ਐੱਸ.ਨਗਰ, 04 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਿਰਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਮਿਤੀ 04.07.2023 ਨੂੰ ਸੈਕਟਰ 62, ਐਸ.ਏ.ਐਸ. ਨਗਰ ਵਿਖੇ ਕਿਰਤੀਆਂ ਦੇ ਸਮੂਹ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਕਿਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਕਾਨੂੰਨਾਂ ਬਾਰੇ ਦੱਸਿਆ।
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕਿਰਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਅਪਰਾਧ ਪੀੜ੍ਹਤ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, 2017 ਅਧੀਨ ਪੀੜਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ। ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸ਼ਨ 357-ਏ ਦੇ ਸਬ ਸੈਕਸ਼ਨ (2) ਅਤੇ (3) ਕੋਝ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ।
ਪੀੜਤ ਜਾਂ ਉਸ ਤੇ ਨਿਰਭਰ ਵਿਅਕਤੀ ਮੁਆਵਜ਼ਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਵਿਖੇ ਦਰਖਾਸਤ ਦੇ ਸਕਦਾ ਹੈ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਸਕੀਮ “ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਕੂ/ਸਰਵਾਈਵਰ ਆਫ ਸੈਕਸੁਅਲ ਅਸਾਲਟ/ਅਵਰ ਕ੍ਰਾਈਮ-2018 ਅਧੀਨ ਪੀੜ੍ਹਤ ਔਰਤਾਂ ਵੀ ਮੁਆਵਜ਼ਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਦਰਖਾਸਤ ਦੇ ਸਕਦੀਆਂ ਹਨ।


No comments:
Post a Comment