ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੁਲਾਈ : ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ, ਐਸ.ਪੀ ਟਰੈਫਿਕ ਹਰਿੰਦਰ ਸਿੰਘ ਮਾਨ, ਡੀ.ਐਸ. ਪੀ ਟ੍ਰੈਫਿਕ ਮਹੇਸ਼ ਸੈਣੀ ਦੇ ਆਦੇਸ਼ਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਨਾਲ ਅਤੇ ਡੀ ਈ ਓ ਵਿਭਾਗ ਦੀ ਟੀਮ ਨਾਲ ਮਿਲ ਕੇ ਸੇਫ ਸਕੂਲ ਵਾਹਨ ਸਕੀਮ ਤਹਿਤ ਗਿਆਨ ਜੋਤੀ ਗਲੋਬਲ ਸਕੂਲ,ਫੇਸ-2, ਮੋਹਾਲੀ, ਵਿਖੇ ਬੱਸਾਂ ਦੀ ਚੈਕਿੰਗ ਕੀਤੀ ਅਤੇ ਬੱਸ ਡਰਾਈਵਰਾਂ ਅਤੇ ਫੀਮੇਲ ਅਟੈਂਡਸ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਬਾਰੇ ਜਾਗਰੂਕ ਕੀਤਾ ਅਤੇ ਦੋ ਬੱਸਾਂ ਦੇ ਚਲਾਨ ਕੀਤੇ। ਉਨ੍ਹਾਂ ਨੂੰ ਸੇਫ ਸਕੂਲ ਵਾਹਨ ਸਕੀਮ ਬਾਰੇ, ਅਤੇ ਬੱਸਾਂ ਵਿਚ ਤਰੁੱਟੀਆਂ ਦੂਰ ਕਰਨ ਬਾਰੇ, ਬੱਸਾਂ ਵਿਚ ਸੀਟ ਕਪੇਸਟੀ ਅਨੁਸਾਰ ਬੱਚੇ ਬਿਠਾਉਣ ਦੀ ਅਪੀਲ ਕੀਤੀ।
ਅੰਡਰ ਏੇਜ ਬੱਚਿਆਂ ਲਈ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਫਸਟ ਏਡ ਬਾਕਸ ਰੱਖਣ ਬਾਰੇ, ਹਾਈ ਸਕਿਊਰਟੀ ਨੰਬਰ ਪਲੇਟਾ ਲਗਵਾਉਣ ਬਾਰੇ, ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਦੇ ਸਾਈਲੈਂਸਰ ਮੋਡੀਫਾਈ ਨਾ ਕਰਾਉਣ ਬਾਰੇ ਅਤੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਅਤੇ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ। ਪੁਲੀਸ ਦੀ ਮਦਦ ਲਈ ਹੈਲਪ ਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਦੀ ਅਪੀਲ ਕੀਤੀ।


No comments:
Post a Comment