ਐੱਸ ਏ ਐੱਸ ਨਗਰ, 04 ਜੁਲਾਈ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਨਿਵੇਕਲੀ ਤਰ੍ਹਾਂ ਦੇ ਸਮਰ ਕੈਂਪਾਂ ਦੇ ਦੂਜੇ ਦਿਨ ਅੱਜ ਜ਼ਿਲ੍ਹਾ ਮੁਹਾਲੀ ਦੇ ਸਮੂਹ ਸਰਕਾਰੀ ਮਿਡਲ ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਭਾਰੀ ਉਤਸ਼ਾਹ ਨਾਲ਼ ਗਤੀਵਿਧੀਆਂ ਵਿੱਚ ਹਿੱਸਾ ਲਿਆ । ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਗਰੇਜ਼ ਸਿੰਘ ਵੱਲੋਂ ਸਾਂਝੇ ਤੌਰ ਤੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਮੌਕੇ ਬੱਚਿਆਂ ਨੇ ਵੱਡੇ ਉਤਸ਼ਾਹ ਨਾਲ਼ ਭਾਗ ਲਿਆ
ਸਮੂਹ ਸਕੂਲ ਮੁਖੀਆਂ ਨੂੰ ਇਹਨਾਂ ਸਮਰ ਕੈਂਪਾਂ ਲਈ ਖ਼ਾਸ ਸਿਖਲਾਈ ਦੇ ਦਿੱਤੀ ਗਈ ਸੀ ਅਤੇ ਸਕੂਲ ਮੁਖੀਆਂ ਨੇ ਆਪਣੇ ਸਟਾਫ਼ ਨਾਲ ਮੀਟਿੰਗ ਕਰਕੇ ਇਸਦੀ ਯੋਜਨਾਵਾਂ ਬਣਾ ਲਈਆਂ ਸਨ ਜਿਸ ਸਦਕਾ ਕੈਂਪਾਂ ਦੌਰਾਨ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਸ਼ਡਿਊਲਡ ਦਿੱਤਾ ਹੈ,ਜਿਸ ਵਿੱਚ ਇੱਕ ਹਫ਼ਤੇ ਦੀਆਂ ਗਤੀਵਿਧੀਆਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ਮੌਕੇ ਸਮੂਹ ਸਕੂਲਾਂ ਵਿੱਚ ਸਮਰ ਕੈਂਪਾਂ ਦੀ ਤਸਵੀਰਾਂ ਅਤੇ ਵੀਡੀਓ ਵੀ ਸਕੂਲਾਂ ਦੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਹ ਸਮਰ ਕੈਂਪ ਮਿਤੀ 03 ਜੁਲਾਈ ਤੋਂ 15 ਜੁਲਾਈ ਤੱਕ ਛੇਵੀਂ ਤੋਂ ਅੱਠਵੀਂ ਜਮਾਤਾਂ ਦੇ ਸਮੂਹ ਵਿਦਿਆਰਥੀਆਂ ਲਈ ਹਨ।


No comments:
Post a Comment