Thursday, September 14, 2023

ਉਦਯੋਗ ਨੂੰ ਹੁਲਾਰਾ ਦੇਣ ਤੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੋਹਾਲੀ ਤਿਆਰ

 ਡੀ ਸੀ ਆਸ਼ਿਕਾ ਜੈਨ ਨੇ ਰੈਡੀਸਨ ਰੈੱਡ ਵਿਖੇ ਲਿਆ ਤਿਆਰੀਆਂ ਦਾ ਜਾਇਜ਼ਾ

ਐਸ.ਏ.ਐਸ.ਨਗਰ, 14 ਸਤੰਬਰ : ਰੈਡੀਸਨ ਰੈੱਡ ਮੋਹਾਲੀ ਵਿਖੇ ,15 ਸਤੰਬਰ ਨੂੰ ਬਾਅਦ ਦੁਪਿਹਰ ਹਨ ਜਾ ਰਹੀ ਆਪਣੀ ਕਿਸਮ ਦੀ ਪਹਿਲੀ 'ਸਰਕਾਰ-ਸਨਅਤਕਾਰ ਮਿਲਣੀ' ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਮਾਗਮ ਦੀ ਮੇਜ਼ਬਾਨੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


       ਇਸ ਸਬੰਧੀ ਕੀਤੀਆਂ ਗਈਆਂ ਜ਼ਮੀਨੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਸ਼ਾਮ ਨੂੰ, ਰੈਡੀਸਨ ਰੈੱਡ ਹੋਟਲ ਵਿਖੇ ਪ੍ਰੋਗਰਾਮ ਲਈ ਤਾਇਨਾਤ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਪ੍ਰੋਗਰਾਮ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ।

       ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਇਸ ਖੇਤਰ ਵਿੱਚ ਹੋਰ ਨਿਵੇਸ਼ ਕਿਵੇਂ ਆਕਰਸ਼ਿਤ ਕੀਤੇ ਜਾ ਸਕਦੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੋਹਾਲੀ ਖੇਤਰ ਦੇ ਉਦਯੋਗਾਂ ਨਾਲ ਇਸ ਮੀਟਿੰਗ ਦੀ ਯੋਜਨਾ ਬਣਾਈ ਹੈ। ਇਸੇ ਤਰ੍ਹਾਂ ਉਦਯੋਗ ਅਤੇ ਵਣਜ ਅਤੇ ਨਿਵੇਸ਼ ਨਾਲ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹਿਣਗੇ।

    ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਵਿੱਚ 250 ਤੋਂ ਵੱਧ ਉਦਯੋਗਪਤੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਚੱਲ ਰਹੀਆਂ ਸਨ, ਜਿਨ੍ਹਾਂ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਸ਼ਾਮਿਲ ਹਨ ਅਤੇ ਕਈ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।

       ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਉਦਯੋਗਾਂ ਅਤੇ ਸਨਅਤੀ ਸੰਸਥਾਵਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ।  ਉਨ੍ਹਾਂ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਦੋ ਤਰਫਾ ਗੱਲਬਾਤ ਖੇਤਰ ਦੇ ਉਦਯੋਗਾਂ ਲਈ ਉਦਯੋਗ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਫੀਡਬੈਕ ਦੇਣ ਲਈ ਵੀ ਲਾਹੇਵੰਦ ਹੋਵੇਗੀ।

No comments:

Post a Comment