Thursday, September 28, 2023

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 28 ਸਤੰਬਰ :  ਸੂਬੇ ਵਿੱਚ ਮੌਸਮ ਬਦਲ ਰਿਹਾ ਹੈ ਅਤੇ ਪੰਜਾਬ ‘ਚ ਕਈ ਥਾਂਈਂ ਸਵੇਰੇ ਧੁੰਦ ਪੈਣੀ ਸ਼ੁਰੂ ਹੋ ਗਈ ਹੈ।ਇਸ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਇੱਕ ਅਕਤੂਬਰ ਤੋਂ ਬਦਲ ਜਾਵੇਗਾ।ਮੌਸਮ ਦੇ ਮੱਦੇਨਜਰ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਕਰ ਦਿੱਤਾ ਗਿਆ ਹੈ।ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਕੀਤਾ ਗਿਆ ਹੈ।

No comments:

Post a Comment