SBP GROUP

SBP GROUP

Search This Blog

Total Pageviews

Monday, September 18, 2023

ਸਰਕਾਰੀ ਕਾਲਜ, ਡੇਰਾਬੱਸੀ ਵਿਖੇ “ਸਵੱਛਤਾ ਹੀ ਸੇਵਾ" ਮੁਹਿੰਮ ਦੇ ਤਹਿਤ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

 ਐਸ.ਏ.ਐਸ.ਨਗਰ, 18 ਸਤੰਬਰ : ਸਰਕਾਰੀ ਕਾਲਜ, ਡੇਰਾਬੱਸੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ "ਸਵੱਛਤਾ ਹੀ ਸੇਵਾ"  ਮੁਹਿੰਮ ਦੇ ਤਹਿਤ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਦੇ ਪੰਦਰਵਾੜੇ ਦੀ ਸਫ਼ਲ ਸ਼ੁਰੂਆਤ ਕੀਤੀ ਗਈ। ਇਸ ਰੈਲੀ ਰਾਹੀਂ ਆਮ ਲੋਕਾਂ ਨੂੰ  ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਦਾ ਸੰਦੇਸ਼ ਦਿੱਤਾ ਗਿਆ,


ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਵੱਛ ਅਤੇ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਅਤੇ ਇਸ  ਦੇ ਨਾਲ ਹੀ ਇਹ ਵੀ ਦੱਸਿਆ ਕਿ ਕਿਵੇਂ ਅਸੀਂ ਆਪਣੀ ਜੀਵਨ ਸ਼ੈਲੀ ਦੇ ਵਿਚ ਥੋੜ੍ਹਾ ਜਿਹਾ ਬਦਲਾਅ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ

,ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਾਈਕਲ ਦੀ ਵਰਤੋਂ ਕਰਨ ਲਈ ਕਿਹਾ ਅਤੇ ਇਸ ਨੂੰ ਸਰੀਰਕ ਕਸਰਤ ਅਤੇ ਵਾਤਾਵਰਣ ਨੂੰ ਸਵੱਛ ਰੱਖਣ ਦਾ ਇਕ ਵਧੀਆ ਉਪਰਾਲਾ ਦੱਸਿਆ। ਇਸ ਮੌਕੇ ਕਾਲਜ ਦੇ ਐਨ ਐਸ ਐਸ ਵਲੰਟੀਅਰਾਂ, ਨੇ ਵੱਧ ਚੜ੍ਹ ਕੇ ਭਾਗ ਲਿਆ।ਇਸ ਮੌਕੇ ਪ੍ਰੋਫੈਸਰ ਰਵਿੰਦਰ ਸਿੰਘ,ਪ੍ਰੋਫੈਸਰ ਬੋਮਿੰਦਰ ਕੌਰ,ਸ਼੍ਰੀ ਜੋਗਿੰਦਰ ਜੀ, ਸਾਹਿਲ ਰਾਣਾ ਅਤੇ ਮੇਜਰ ਸਿੰਘ ਮੌਜੂਦ ਸੀ।

No comments:


Wikipedia

Search results

Powered By Blogger