SBP GROUP

SBP GROUP

Search This Blog

Total Pageviews

Monday, November 20, 2023

ਮੰਤਰੀ ਮੰਡਲ ਵੱਲੋਂ ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

 ਚੰਡੀਗੜ੍ਹ, 20 ਨਵੰਬਰ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।


 ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

No comments:


Wikipedia

Search results

Powered By Blogger