Saturday, November 18, 2023

CM ਭਗਵੰਤ ਮਾਨ ਦੇ OSD ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ

 ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਅਤੇ ਇਸ ਨੂੰ ਪ੍ਰਵਾਨ ਵੀ ਕਰ ਲਿਆ ਗਿਆ ਹੈ। 


ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੱਤਾ ਹੈ।ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ਼ਿਆ ਸੀ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਦਾ ਜਾਣਿਆ-ਪਛਾਣਿਆ ਨਾਮ ਹੈ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਮਨਜੀਤ ਸਿੱਧੂ ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਈ ਪ੍ਰਮੁੱਖ ਪੰਜਾਬੀ ਅਖ਼ਬਾਰਾਂ ਨਾਲ ਜੁੜੇ ਰਹੇ।

No comments:

Post a Comment