SBP GROUP

SBP GROUP

Search This Blog

Total Pageviews

Monday, December 4, 2023

ਪੰਜਾਬ ਵਪਾਰਕ ਕਮਿਸ਼ਨ ਦੇ ਨਵਨਿਯੁਕਤ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਵਪਾਰੀਆਂ ਦੀ ਬਿਹਤਰੀ ਲਈ ਵਚਨਬੱਧਤਾ ਦੁਹਰਾਈ

ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਐਸ.ਏ.ਐਸ.ਨਗਰ, 04 ਦਸੰਬਰ : ਮੋਹਾਲੀ ਸਥਿਤ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਲਈ ਧੰਨਵਾਦ ਕੀਤਾ ਹੈ।

      ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬੇ ਦੇ ਵਪਾਰੀਆਂ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਵਪਾਰੀਆਂ ਦਾ ਸਮਰਥਨ ਕਰੇਗਾ ਤਾਂ ਜੋ ਪੰਜਾਬ ਉਨ੍ਹਾਂ ਨੂੰ ਨਿਵੇਸ਼ ਲਈ ਸਭ ਤੋਂ ਢੁਕਵੀਂ ਥਾਂ ਵਜੋਂ ਸੇਵਾ ਦੇ ਸਕੇ।

     ਉਨ੍ਹਾਂ ਵਪਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਸਮੇਂ ਐਸ.ਸੀ.ਐੱਫ਼ ਨੰਬਰ 72, ਫੇਜ਼ 2, ਮੋਹਾਲੀ ਵਿਖੇ ਉਨ੍ਹਾਂ ਕੋਲ ਆ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸੂਬੇ ਨੂੰ ਵਧੇਰੇ ਲਾਹੇਵੰਦਾ ਵਪਾਰਕ ਸੂਬਾ ਬਣਾਉਣ ਲਈ ਸੁਝਾਅ ਵੀ ਪ੍ਰਾਪਤ ਕੀਤੇ ਜਾ ਸਕਣ।

No comments:


Wikipedia

Search results

Powered By Blogger