Wednesday, April 3, 2024

ਜੇਲ੍ਹ 'ਚ ਅਰਵਿੰਦ ਕੇਜਰੀਵਾਲ ਦਾ ਚਾਰ ਕਿਲੋ ਤੋਂ ਵੱਧ ਘਟਿਆ ਭਾਰ

 ਚੰਡੀਗੜ੍ਹ, 3 ਅਪ੍ਰੈਲ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦਾ ਭਾਰ ਲਗਾਤਾਰ ਤੇਜੀ ਨਾਲ ਘੱਟ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਦ ਭਾਰ ਲਗਾਤਾਰ ਤੇਜੀ ਨਾਲ ਘੱਟ ਰਿਹਾ ਹੈ। ਇਹ ਵੀ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦਾ ਭਾਰ ਕਰੀਬ ਸਾਢੇ ਚਾਰ ਕਿਲੋ ਘੱਟ ਹੋ ਗਿਆ ਹੈ। ਤੇਜੀ ਨਾਲ ਭਾਰ ਘੱਟਣ ਉਤੇ ਡਾਕਟਰਾਂ ਨੇ ਚਿੰਤਾ ਜਿਤਾਈ ਹੈ।


ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਵੱਲੋਂ ਮਾਰਚ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਦੋ ਦਿਨ ਪਹਿਲਾਂ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਦਿੱਤਾ ਸੀ

ਜ਼ਿਕਰਯੋਗ ਹੈ ਕਿ ਮੀਡੀਆ ਵਿੱਚ ਇਹ ਵੀ ਖ਼ਬਰਾਂ ਆਈਆਂ ਸਨ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਚੰਗੀ ਤਰ੍ਹਾਂ ਸੋ ਨਹੀਂ ਪਾ ਰਹੇ ਅਤੇ ਚੰਗੀ ਤਰ੍ਹਾਂ ਖਾ ਪੀ ਵੀ ਨਹੀਂ ਰਹੇ।

No comments:

Post a Comment