SBP GROUP

SBP GROUP

Search This Blog

Total Pageviews

Sunday, May 19, 2024

ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

 ਮੋਹਾਲੀ, 19 ਮਈ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਐਮਸੀ ਪਰਵਿੰਦਰ ਕੌਰ ਅਤੇ ਐਮਸੀ ਵਨੀਤ ਮਲਿਕ ਅਤੇ ਕੁਲਵਿੰਦਰ ਸਿੰਘ ਸੰਜੂ ਵੱਲੋਂ ਪੰਚਮ ਸੁਸਾਇਟੀ ਵਿਖੇ ਇਕ ਭਰਵੀਂ ਮੀਟਿੰਗ ਰੱਖੀ ਗਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਬਲਬੀਰ ਸਿੱਧੂ ਅਤੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੱਧੂ ਵਿਸ਼ੇਸ਼ ਤੌਰ ਉਤੇ ਪਹੁੰਚੇ।


 ਇਸ ਮੌਕੇ ਬੋਲਦੇ ਹੋਏ ਬਲਬੀਰ ਸਿੱਧੂ ਨੇ ਕਿਹਾ ਕਿ ਲੋਕ ਮੌਜੂਦਾ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾਕਿ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੇਕਰ ਲੋਕਾਂ ਲਈ ਕੰਮ ਕਰ ਸਕਦਾ ਹੈ ਤਾਂ ਉਹ ਕਾਂਗਰਸ ਦੀ ਸਰਕਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੂੰ ਵੱਧ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ ਤਾਂ ਜੋ ਲੋਕਾਂ ਦੇ ਮੁੱਦੇ ਸੰਸਦ ਵਿੱਚ ਉਠਾਏ ਜਾ ਸਕਣ।

No comments:


Wikipedia

Search results

Powered By Blogger