SBP GROUP

SBP GROUP

Search This Blog

Total Pageviews

Wednesday, May 22, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਖੁੱਡੀਆਂ ਲਈ ਕੀਤਾ ਚੋਣ ਪ੍ਰਚਾਰ, ਬੁਢਲਾਡਾ 'ਚ ਕੀਤੀ ਜਨਸਭਾ, ਕਿਹਾ- ਇੱਥੋਂ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ

 ਬਠਿੰਡਾ, 22 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।

ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਨਾਲ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ। ਮੈਂ ਇੱਥੇ ਦੀ ਮੰਡੀ ਵਿਚ ਨਰਮੇ ਦੀ ਟਰਾਲੀ ਲੈ ਕੇ ਆਉਂਦਾ ਸੀ। ਹੁਣ ਵੀ ਮੈਂ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਨਾਮ ਤੋਂ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਇੱਥੇ ਮਿਲਦਾ ਸੀ।

ਜਨਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਾਬਕਾ ਸੈਨਿਕ (ਐਕਸ ਸਰਵਿਸ ਮੈਨ) ਜਥੇਬੰਦੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਮਾਨ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ। ਇਸ ਲਈ ਮੈਂ ਤੁਹਾਡੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹਾਂ। ਮੈਂ ਤੁਹਾਡੇ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਾਂਗਾ।


ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਓਪੀਐਸ ਫ਼ੰਡ ਵਿੱਚੋਂ 20,000 ਕਰੋੜ ਰੁਪਏ ਰੋਕ ਲਏ ਹਨ। ਵਿਜੇ ਮਾਲਿਆ ਉਸ ਬੈਂਕ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਗਿਆ ਸੀ, ਜਿਸ 'ਚ ਪੈਸੇ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਫਿਰ ਅਸੀਂ ਉਹ ਪੈਸਾ ਵਾਪਸ ਲਿਆਵਾਂਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ ਹੈ। ਹੁਣ ਪਿੰਡਾਂ ਦੇ ਲੋਕ ਇੱਕ ਦੂਜੇ ਦੇ ਪਿੰਡਾਂ ਵਿੱਚ ਨੌਕਰੀਆਂ ਦੀ ਗਿਣਤੀ ਦੀ ਤੁਲਨਾ ਕਰਨ ਲੱਗ ਪਏ ਹਨ ਅਤੇ ਕਹਿੰਦੇ ਹਨ ਕਿ ਅਸੀਂ ਦੋ ਸਾਲਾਂ ਵਿੱਚ ਉਹ ਕਰ ਦਿੱਤਾ ਹੈ ਜੋ 70 ਸਾਲਾਂ ਵਿੱਚ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਮਿਲਣ ਤੋਂ ਬਾਅਦ ਪੰਜਾਬ ਦੇ ਕਈ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਫ਼ੈਸਲਾ ਰੱਦ ਕਰ ਦਿੱਤਾ ਅਤੇ ਕਈ ਵਾਪਸ ਆ ਗਏ। ਉਨ੍ਹਾਂ ਬਿਜਲੀ ਵਿਭਾਗ ਵਿੱਚ ਐਸ.ਡੀ.ਓ ਬਣੀ ਇੱਕ ਲੜਕੀ ਦੀ ਕਹਾਣੀ ਸੁਣਾਉਂਦੇ ਹੋਏ ਕਿਹਾ ਕਿ ਲੜਕੀ ਕੈਨੇਡਾ ਜਾਣ ਵਾਲੀ ਸੀ, ਇਸ ਲਈ ਉਸਦੇ ਪਰਿਵਾਰ ਵਾਲਿਆਂ ਨੇ ਪੈਸਿਆਂ ਦਾ ਬੜੀ ਮੁਸ਼ਕਲ ਨਾਲ ਇੰਤਜ਼ਾਮ ਕੀਤਾ ਸੀ, ਪਰ ਜਾਣ ਤੋਂ ਕੁਝ ਦਿਨ ਪਹਿਲਾਂ ਉਸਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਮਿਲ ਗਿਆ ਅਤੇ ਫਿਰ ਉਸ ਨੇ ਬਾਹਰ ਜਾਣ ਦਾ ਫ਼ੈਸਲਾ ਬਦਲ ਦਿੱਤਾ।

ਉਨ੍ਹਾਂ ਕਿਹਾ ਕਿ ਨੌਕਰੀਆਂ ਦੇ ਮਾਮਲੇ ਵਿੱਚ ਮੈਂ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਵੀ ਨਹੀਂ ਸੁਣਦਾ। ਇੱਕ ਵਾਰ ਮੇਰੇ ਇੱਕ ਵਿਧਾਇਕ ਨੇ ਮੈਨੂੰ ਆਪਣੇ ਨਜ਼ਦੀਕੀ ਰਿਸ਼ਤੇਦਾਰ ਨੂੰ ਨੌਕਰੀ ਦੇਣ ਦੀ ਸਿਫ਼ਾਰਸ਼ ਕੀਤੀ ਤਾਂ ਮੈਂ ਉਸ ਨੂੰ ਤੁਰੰਤ ਮਨਾ ਕਰ ਦਿੱਤਾ ਅਤੇ ਭਵਿੱਖ ਵਿੱਚ ਅਜਿਹੀਆਂ ਸਿਫ਼ਾਰਸ਼ਾਂ ਨਾ ਕਰਨ ਦੀ ਚੇਤਾਵਨੀ ਦਿੱਤੀ।

ਭਗਵੰਤ ਮਾਨ ਨੇ ਕਿਹਾ ਕਿ ਮੈਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਦਾ। ਸਰਕਾਰ ਬਣਨ ਤੋਂ ਬਾਅਦ ਅਸੀਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸ਼ਿਕਾਇਤ ਕਰਨ ਲਈ ਇੱਕ ਨੰਬਰ ਜਾਰੀ ਕੀਤਾ। ਉਸ ਨੰਬਰ 'ਤੇ ਆਈਆਂ ਸ਼ਿਕਾਇਤਾਂ ਦੇ ਆਧਾਰ 'ਤੇ ਅਸੀਂ 850 ਤੋਂ ਵੱਧ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਇੱਕ ਵਾਰ ਜਦੋਂ ਅਸੀਂ ਰਜਿਸਟਰੀ ਦਫ਼ਤਰ ਦੇ ਤਿੰਨ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਤਾਂ ਅਸੀਂ ਮਾਮਲੇ ਦੀ ਜਾਂਚ ਕਰਕੇ ਹੁਕਮ ਜਾਰੀ ਕੀਤਾ ਕਿ ਰਜਿਸਟਰੀ ਦੇ ਕਾਗ਼ਜ਼ 'ਤੇ ਲਿਖੇ ਸ਼ਬਦ ਸਰਲ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਤਾਂ ਜੋ ਕੋਈ ਵੀ ਆਮ ਆਦਮੀ ਅਤੇ ਕਿਸਾਨ ਇਸ ਨੂੰ ਪੜ੍ਹ ਸਕੇ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਮੁਫ਼ਤ ਬਿਜਲੀ ਦਿੱਤੀ ਅਤੇ ਕਿਸਾਨਾਂ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਦੀ ਬਰਬਾਦੀ ਨਾ ਹੋਵੇ।  ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਹੈ। ਇਸ ਨਾਲ ਬਿਜਲੀ ਉਤਪਾਦਨ ਵਿੱਚ ਕਾਫ਼ੀ ਵਾਧਾ ਹੋ ਹੋਵੇਗਾ ਅਤੇ ਬਿਜਲੀ ਵੀ ਹੋਰ ਸਸਤੀ ਹੋ ਜਾਵੇਗੀ।

ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਉਹ ਔਰਤਾਂ ਦੀਆਂ ਚੁੰਨ੍ਹਿਆਂ ਦੇ ਪੈਸੇ ਵੀ ਖਾ ਗਈ। ਉਨ੍ਹਾਂ (ਹਰਸਿਮਰਤ ਬਾਦਲ) ਨੇ 200 ਰੁਪਏ ਦੀ ਚੁੰਨੀ ਖ਼ੁਦ ਲੈ ਲਈ ਅਤੇ 50 ਰੁਪਏ ਦੀ ਚੁੰਨੀ ਔਰਤਾਂ ਨੂੰ ਦੇ ਦਿੱਤੀ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਤਾਂ ਪੰਜਾਬੀ ਵੀ ਚੰਗੀ ਤਰ੍ਹਾਂ ਬੋਲਣੀ ਨਹੀਂ ਆਉਂਦੀ।

ਸੁਖਬੀਰ ਬਾਦਲ 'ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਨਾਲ ਬਣਿਆ ਹੈ। ਉਸ ਹੋਟਲ ਵਿੱਚ ਹਰ ਕਮਰੇ ਦੇ ਨਾਲ ਇੱਕ ਪੂਲ ਹੈ। ਉਨ੍ਹਾਂ ਕਿਹਾ ਕਿ ਉਹ ਸੁਖ-ਵਿਲਾਸ ਨੂੰ ਪੰਜਾਬ ਸਰਕਾਰ ਦੇ ਕਬਜ਼ੇ ਵਿਚ ਲੈ ਕੇ ਇਸ ਨੂੰ ਸਕੂਲ ਵਿਚ ਬਦਲ ਦੇਣਗੇ । ਇਹ ਪਹਿਲਾ ਸਕੂਲ ਹੋਵੇਗਾ ਜਿਸ ਦੇ ਹਰ ਕਮਰੇ ਨਾਲ ਇਕ ਪੂਲ ਹੋਵੇਗਾ। ਇਸਦੇ ਲਈ ਅਸੀਂ ਇੱਕ ਸਲੋਗਨ ਵੀ ਤਿਆਰ ਕੀਤਾ ਹੈ, 'ਦੁਨੀਆ ਦਾ ਪਹਿਲਾ ਸਕੂਲ, ਜਿਸ ਦੇ ਹਰ ਕਮਰੇ ਦੇ ਪਿੱਛੇ ਇੱਕ ਪੂਲ ਹੈ।'

ਬਾਦਲ ਪਰਿਵਾਰ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ ਅਤੇ ਨਾ ਹੀ ਕੇਂਦਰ ਕੋਲ ਪੰਜਾਬ ਦਾ ਕੋਈ ਮੁੱਦਾ ਉਠਾਇਆ, ਸਿਰਫ਼ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਹੀ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਬਣਾਇਆ - ਗੁਰਮੀਤ ਖੁੱਡੀਆਂ

ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ। ਉਨ੍ਹਾਂ ਨੇ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਮੰਤਰੀ ਹੁੰਦਿਆਂ ਹੋਏ ਵੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦਾ ਮੁੱਦਾ ਨਹੀਂ ਉਠਾਇਆ, ਉਲਟਾ ਉਨ੍ਹਾਂ ਨੇ ਆਪਣੀ ਸਹਿਮਤੀ ਦੇ ਕੇ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ’ਤੇ ਦਸਤਖ਼ਤ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

No comments:


Wikipedia

Search results

Powered By Blogger