Tuesday, May 7, 2024

ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

 ਮੋਹਾਲੀ, 7 ਮਈ, : ਮੋਹਾਲੀ ਦੇ ਕਸਬੇ ਖਰੜ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਮੁਲਜਮਾਂ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਲਈ ਇੱਕ ਕਾਰ ਵਿੱਚ ਆਏ ਸਨ। ਮ੍ਰਿਤਕ ਦੀ ਪਛਾਣ 26 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਉਹ ਆਪਣੇ ਪਿੰਡ ਤੋਂ ਖਰੜ ਆ ਰਿਹਾ ਸੀ। ਉਸ ਸਮੇਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਗੋਲੀ ਲੱਗਣ ਕਾਰਨ ਮਨੀਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਨੀਸ਼ ਪਹਿਲਾਂ ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਬਾਊਂਸਰ ਸੀ।ਉਦੋਂ ਉਸ ਦੀ ਕੁਝ ਲੋਕਾਂ ਨਾਲ ਬਹਿਸ ਹੋ ਗਈ ਸੀ। ਉੱਥੇ ਵੀ ਇੱਕ ਦੂਜੇ ਤੋਂ ਗੋਲੀਆਂ ਚਲਾਈਆਂ ਗਈਆਂ ਸਨ। ਮ੍ਰਿਤਕ ਦੇ ਖਿਲਾਫ ਪਹਿਲਾਂ ਹੀ ਕਤਲ ਦੇ ਦੋਸ਼ 'ਚ ਮਾਮਲਾ ਦਰਜ ਹੈ। ਇਹ ਮਾਮਲਾ ਵੀ ਉਸੇ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਮਨੀਸ਼ ਨੂੰ ਪਹਿਲਾਂ ਹੀ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ‘ਚੋਂ ਬਾਹਰ ਆਇਆ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger