Thursday, July 11, 2024

ਏ.ਡੀ.ਸੀ. ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫੋਨਿਕਸ ਆਇਲਟਸ ਅਕੈਡਮੀ ਐਸ.ਸੀ.ਓ ਨੰ: 59, ਦੂਜੀ ਮੰਜ਼ਿਲ, ਫੇਜ਼-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀਮਤੀ ਹਰਗੀਤ ਕੌਰ ਪਤਨੀ ਸ੍ਰੀ ਜਗਜੀਤ ਸਿੰਘ ਵਾਸੀ ਮਕਾਨ ਨੰ: 2865, ਸੈਕਟਰ-66, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 398/ਆਈ.ਸੀ. ਮਿਤੀ 16.07.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 15.07.2025 ਤੱਕ ਸੀ।


ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ 

ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 398/ਆਈ.ਸੀ. ਮਿਤੀ 16.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger