Monday, September 23, 2024

ਪੰਜਾਬ ਦੇ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

 ਚੰਡੀਗੜ੍ਹ, 23 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਮੰਤਰੀ ਮੰਡਲ ਵਿੱਚ ਨਵੇਂ ਮੰਤਰੀਆਂ ਨੇ ਅੱਜ ਰਾਜ ਭਵਨ ਵਿਖੇ ਸਹੁੰਚ ਚੁੱਕ ਲਈ। ਅੱਜ 5 ਮੰਤਰੀਆਂ ਨੇ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਵੱਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਮੰਤਰੀ ਵਜੋਂ ਸਹੁੰ ਚੁੱਕੀ।


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਤੋਂ ਇਲਾਵਾ ਹੋਰ ਮੰਤਰੀ, ਵਿਧਾਇਕ ਤੇ ਪਾਰਟੀ ਆਗੂ ਹਾਜ਼ਰ ਸਨ। ਅੱਜ ਇਨ੍ਹਾਂ ਮੰਤਰੀਆਂ ਦੀ ਸਹੁੰ ਚੁੱਕਣ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਦੀ ਗਿਣਤੀ 16 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਲਕਾਰ ਸਿੰਘ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger