Tuesday, June 10, 2025

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਲਗਾਏ ਜਾਗਰੂਕਤਾ ਕੈਂਪ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ : ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਪਿੰਡ ਸਕਰੂਲਾਪੁਰ, ਪੀਰ ਸੁਹਾਣਾ, ਰੁੜਕੀ ਪੁਖਤਾਂ,  ਜੌਲਾ ਕਲਾਂ, ਬਲਟਾਨਾ ਅਤੇ ਬੜਾਨਾ ਵਿਖੇ ਜਾਗਰੂਕਤਾ ਕੈਂਪ ਲਗਾਏ। 


ਕੈਂਪ ਦੌਰਾਨ ਡਾ. ਪਾਰੁਲ ਗੁਪਤਾ, ਡਾ. ਹਰਮੀਤ ਕੌਰ, ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸ. ਅਮ੍ਰਿਤ ਪਾਲ ਸਿੰਘ ਅਤੇ ਸ਼੍ਰੀ ਗੁਲਸ਼ਨ ਕੁਮਾਰ ਨੇ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਪੌਦ ਸੁਰੱਖਿਆ, ਪਸ਼ੂ ਪਾਲਣ, ਬੱਕਰੀ ਪਾਲਣ, ਮੱਛੀ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ।

No comments:

Post a Comment