ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਅਕਤੂਬਰ : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੀ ਅਗਵਾਈ ਹੇਠ ਸੂਬੇ ਵਿੱਚ ਚਲ ਰਹੇ ਵੱਖ-ਵੱਖ ਵਿਦਿਅਕ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਵਧਾਉਣ ਲਈ ਜ਼ਿਲ੍ਹੇ ਦੇ ਸਮੂਹ ਅੱਪਰ ਪ੍ਰਾਇਮਰੀ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਮੁਖੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿੱਚ ਹੋਈ ਜਿਸ ਵਿੱਚ 500 ਤੋਂ ਵੱਧ ਸਕੂਲ ਮੁੱਖੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਡਾ. ਗਿੰਨੀ ਦੁੱਗਲ ਨੇ ਸਕੂਲਾਂ ਲਈ ਚੱਲ ਰਹੇ ਕਈ ਮਹੱਤਵਪੂਰਨ ਪ੍ਰੋਗਰਾਮਾਂ — ਜਿਵੇਂ ਕਿ ਰਾਜ ਪੱਧਰੀ ਖੇਡਾਂ, ਪ੍ਰੀਖਿਆ ਕੇਂਦਰ ਪ੍ਰਬੰਧਨ, ‘ਏਕ ਪੇੜ ਮਾਂ ਕੇ ਨਾਮ’, ਮਿਸ਼ਨ ਚੜ੍ਹਦੀ ਕਲਾ, ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ, ਵਿਕਸਿਤ ਭਾਰਤ ਬਿਲਡਾਥੋਨ 2025, ਐਸ ਐਚ ਵੀ ਆਰ (ਸਵੱਛ ਐਵਮ ਹਰਿਤ ਵਿਦਿਆਲਿਆ ਰੇਟਿੰਗ), ਗ੍ਰੀਨ ਸਕੂਲ ਪ੍ਰੋਗਰਾਮ, ਗ੍ਰੀਨ ਹੈਕਾਥੋਨ ਅਤੇ ਯੂ ਡਾਇਸ ਆਦਿ — ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਨੇ ਸਕੂਲ ਮੁਖੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ, ਤਾਂ ਜੋ ਇਨ੍ਹਾਂ ਪ੍ਰੋਗਰਾਮਾਂ ਵਿੱਚ ਸਕੂਲਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡਾ. ਦੁੱਗਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਨੂੰ ਸੁਚਾਰੂ ਰੂਪ ਨਾਲ ਲਾਗੂ ਕਰਨ ਲਈ ਬਹੁਤ ਸਹਾਇਕ ਹੁੰਦੀਆਂ ਹਨ, ਕਿਉਂਕਿ ਇਨ੍ਹਾਂ ਦੌਰਾਨ ਸਕੂਲ ਮੁਖੀਆਂ ਦੀਆਂ ਦਿੱਕਤਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਅੰਗਰੇਜ਼ ਸਿੰਘ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


No comments:
Post a Comment