ਮੋਹਾਲੀ, 13 ਅਕਤੂਬਰ : ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਲੋਂ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਪਿਆਰੀ ਯਾਦ ਵਿਚ ਸਲਾਨਾ ਗੁਰਮਤਿ ਸਮਾਗਮ ਵਿਚ ਵਿਚ ਇਕ ਦਿਨਾਂ ਸਮਾਗਮ ਅੱਜ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਦੇ ਹੋਏ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਅੱਜ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਮਾਗਮ ਨਾਲ ਸਬੰਧਿਤ ਧਾਰਮਿਕ ਸਮਾਗਮ ਦੁਪਿਹਰ 3 ਵਜੇ ਸ਼ੁਰੂ ਹੋ ਕੇ ਰਾਤ 10.00 ਵਜੇ ਤਕ ਚੱਲੇਗਾ, ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਨਗੇ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ ਉਚੇਚੇ ਤੌਰ ਤੇ ਸੰਗਤਾਂ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ ।
ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ। ਇਸ ਦੇ ਨਾਲ ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਜੀ ( ਹਜ਼ੂਰੀ ਰਾਗੀ ), ਭਾਈ ਅਮਰਦੀਪ ਸਿੰਘ ਜੀ ਸੋਹਾਣਾ ਵਾਲੇ, ਭਾਈ ਅਰਸ਼ਦੀਪ ਸਿੰਘ ਜੀ ਲੁਧਿਆਣੇ ਵਾਲੇ, ਭਾਈ ਪ੍ਰਦੀਪ ਸਿੰਘ ਜੀ ਸੋਹਾਣੇ ਵਾਲੇ, ਭੈਣ ਰਵਿੰਦਰ ਕੌਰ ਜੀ ਅਤੇ ਜੱਥਾ ਸੋਹਾਣਾ ਵਾਲੇ , ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲੇ ਅਤੇ ਭਾਈ ਜਗਜੀਤ ਸਿੰਘ ਜੀ ਬਬੀਹਾ ਦਿੱਲੀ ਵਾਲੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਗੁਰਮੀਤ ਸਿੰਘ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਭੈਣ ਰਵਿੰਦਰ ਕੌਰ ਵੱਲੋਂ 6.30 ਤੋਂ 7.30 ਵਜੇ ਸਿਮਰਨ ਸਾਧਨਾ ਕੀਤੀ ਜਾਵੇਗੀ। ਜਦ ਕਿ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ 7.30 ਤੋਂ 8.30 ਵਜੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ।ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਫਤਹਿ ਟੀਵੀ ਚੈਨਲ, ਅਕਾਲ ਆਸ਼ਰਮ ਅਤੇ ਹਰਿ ਜਜ ਰਿਕਾਰਡਸ ਦੇ ਯੂ ਟਿਊਬ ਚੈਨਲਾਂ ਤੋਂ ਲਾਈਵ ਪ੍ਰਸਾਰਿਤ ਕੀਤਾ ਜਾ ਰਿਹਾ ਹੈ । ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ।
ਫ਼ੋਟੋ ਕੈਪਸ਼ਨ:
1. ਭਾਈ ਜਸਬੀਰ ਸਿੰਘ ਜੀ ਖ਼ਾਲਸਾ ਖੰਨੇ ਵਾਲੇ
2. ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨੇ ਵਾਲੇ


No comments:
Post a Comment