SBP GROUP

SBP GROUP

Search This Blog

Total Pageviews

Friday, June 26, 2020

ਲੋਕਾਂ ਨੂੰ ਮਿਸ਼ਨ ਦੀ ਸਫਲਤਾ ਲਈ ਵਫਾਦਾਰ ਸਿਪਾਈ ਬਣਨ ਦਾ ਦਿੱਤਾ ਸੁਝਾਅ

ਐਸ ਏ ਐਸ ਨਗਰ, 26 ਜੂਨ : ਸਾਰੇ ਵਿਭਾਗਾਂ ਦੀ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਮਿਸ਼ਨ ਫਤਿਹ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮਿਸ਼ਨ ਫਤਿਹ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਇੱਕ ਮੁਹਿੰਮ ਹੈ। ਇਸ ਲਈ, ਮੁਹਿੰਮ ਦੀ ਸਫਲਤਾ ਵੱਧ ਤੋਂ ਵੱਧ ਨਾਮਾਂਕਣ ਅਤੇ ਮਿਸ਼ਨ ਨਾਲ ਲੋਕਾਂ ਦੀ ਸ਼ਮੂਲੀਅਤ 'ਤੇ ਨਿਰਭਰ ਕਰਦੀ ਹੈ।

ਉਹਨਾਂ ਲੋਕਾਂ ਨੂੰ ਇਸ ਮੁਹਿੰਮ ਦੀ ਸਫਲਤਾ ਲਈ ਇਸ ਦੇ ਵਫਾਦਾਰ ਸਿਪਾਈ ਬਣਨ ਦਾ ਸੁਝਾਅ ਦਿੱਤਾ ਅਤੇ ਅਧਿਕਾਰੀਆਂ ਨੂੰ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਦਿਆਲਤਾ ਅਤੇ ਸਾਂਝੀਵਾਲਤਾ ਨਾਲ ਮਿਸ਼ਨ ਨੂੰ ਅੱਗੇ ਵਧਾਉਣ ਲਈ ਕਿਹਾ। ਲੋਕਾਂ ਨੂੰ ਮਾਸਕ ਪਹਿਨਣ ਜਾਂ ਲੋੜੀਂਦੀ ਦੂਰੀ ਬਣਾਈ ਰੱਖਣ ਲਈ ਸਖਤੀ ਵਰਤਣ ਦੀ ਬਜਾਏ, ਉਨ੍ਹਾਂ ਦੀ ਅਗਵਾਈ ਕੀਤੀ ਜਾਣੀ ਚਾਹੀਦੀ ਹੈ।

ਏਡੀਸੀ ਨੇ ਵੱਖ-ਵੱਖ ਵਿਭਾਗਾਂ ਦੀਆਂ ਮਿਸ਼ਨ ਫਤਿਹ ਨਾਲ ਸਬੰਧਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਕੰਮਕਾਜ ਤੇ ਤਸੱਲੀ ਪ੍ਰਗਟਾਈ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ  ਆਪਣੇ ਅਧੀਨ ਕੰਮ ਕਰਨ ਵਾਲਿਆਂ ਨੂੰ ਮਿਸ਼ਨ ਫਤਿਹ ਸਬੰਧੀ ਕੰਮਕਾਜ ਦੀ ਜ਼ਿੰਮੇਵਾਰੀ ਨਾ ਸੌਂਪਣ ਅਤੇ ਉਹਨਾਂ ‘ਤੇ ਕੰਮ ਨਾ ਸੁੱਟਣ ਸਗੋਂ ਉਹ ਖੁਦ ਇਸ ਦੀ ਨਿਗਰਾਨੀ ਕਰਨ ਅਤੇ ਪੂਰੇ ਜੋਸ਼ ਨਾਲ ਕੰਮ ਕਰਨ।

ਨੋਵਲ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਜਰੂਰਤ ਬਾਰੇ ਦੱਸਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਜਾਗਰੂਕਤਾ ਗਤੀਵਿਧੀਆਂ ਦੀ ਸਥਿਤੀ ਦਾ ਹਰ ਹਫ਼ਤੇ ਨਿਜੀ ਤੌਰ ‘ਤੇ ਏਡੀਸੀ ਪੱਧਰ ਤੇ ਨਿਰੀਖਣ ਕੀਤਾ ਜਾਵੇਗਾ।

ਉਹਨਾਂ ਨੂੰ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਵਰਚੁਅਲ ਮੀਟਿੰਗਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮਿਸ਼ਨ ਵਿਚ ਸ਼ਾਮਲ ਕਰਨ ਲਈ ਆਨਲਾਈਨ ਪੋਸਟਰ ਮੇਕਿੰਗ, ਕਵਿਤਾ ਮੁਕਾਬਲੇ ਕਰਵਾਏ ਜਾ ਰਹੇ ਹਨ।  ਇਸ ਤੋਂ ਇਲਾਵਾ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਨਾਲ ਨਾਲ ਜੀ.ਓ.ਜੀਜ਼ ਦੁਆਰਾ ਜਾਣਕਾਰੀ ਦੇ ਪ੍ਰਸਾਰ ਲਈ ਵਿਅਕਤੀਗਤ ਅਤੇ ਸਮੂਹਕ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਯੂਥ ਕਲੱਬ, ਐਨਐਸਐਸ ਵਾਲੰਟੀਅਰ, ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਅਤੇ ਪੁਲਿਸ ਵੀ ਇਸ ਮੰਤਵ ਦਾ ਸਮਰਥਨ ਕਰ ਰਹੀਆਂ ਹਨ। ਨਗਰ ਨਿਗਮ, ਜ਼ਿਲ੍ਹਾ ਪੇਂਡੂ ਵਿਕਾਸ ਵਿਭਾਗ ਅਤੇ ਐਮ.ਸੀਜ਼ ਦੇ ਕਾਰਜਕਾਰੀ ਅਧਿਕਾਰੀ ਵੀ ਸਰਗਰਮੀ ਨਾਲ ਜਾਣਕਾਰੀ ਦੇ ਪ੍ਰਸਾਰ ਵਿੱਚ ਲੱਗੇ ਹੋਏ ਹਨ।


No comments:


Wikipedia

Search results

Powered By Blogger