SBP GROUP

SBP GROUP

Search This Blog

Total Pageviews

ਤੇਲ ਕੀਮਤਾਂ ਵਿੱਚ ਵਾਧਾ ਗੈਰ ਵਾਜਬ ਤੇ ਲੋਕ ਮਾਰੂ : ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ , 29 Jun :

ਪੰਜਾਬ ਕਾਂਗਰਸ ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਤੇਜ਼ ਕਰਦਿਆਂ ਅੱਜ ਇੱਥੇ ਕਾਂਗਰਸ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ  ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ, ਜਿਸ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਸੀਨੀਅਰ ਕਾਂਗਰਸੀ ਆਗੂ ਇੰਚਾਰਜ ਹਲਕਾ ਡੇਰਾਬੱਸੀ ਦੀਪਿੰਦਰ ਸਿੰਘ ਢਿੱਲੋਂ, ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਦੇ ਨਾਮ ਮੈਮੋਰੰਡਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ, ਜਦੋਂ ਕਿ ਕੌਮਾਂਤਰੀ ਪੱਧਰ ਉਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ। ਇਸ ਦੇ ਬਾਵਜੂਦ ਤੇਲ ਕੀਮਤਾਂ ਵਿੱਚ ਗੈਰ ਸੰਗਤ ਤਰੀਕੇ ਨਾਲ ਵਾਧਾ ਕੀਤਾ ਜਾ ਰਿਹਾ ਹੈ, ਜੋ ਲੌਕਡਾਊਨ ਕਾਰਨ ਪਹਿਲਾਂ ਹੀ ਮੁਸ਼ਕਲਾਂ ਨਾਲ ਜੂਝ ਰਹੇ ਲੋਕਾਂ ਉਤੇ ਦੂਹਰੀ ਮਾਰ ਹੈ। ਉਨਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਦੇ ਅਸਰ ਬਹੁ-ਪਸਾਰੀ ਹੋਣਗੇ। ਇਸ ਨਾਲ ਜਿੱਥੇ ਜਨਤਕ ਟਰਾਂਸਪੋਰਟ ਮਹਿੰਗੀ ਹੋਵੇਗੀ, ਉਥੇ ਮਾਲ ਦੀ ਢੋਆ-ਢੁਆਈ ਮਹਿੰਗੀ ਹੋਣ ਨਾਲ ਮਹਿੰਗਾਈ ਵਧੇਗੀ, ਜੋ ਲੋਕਾਂ ਉਤੇ ਕੋਰੋਨਾ ਤੋਂ ਵੀ ਵੱਡੀ ਮਾਰ ਹੋਵੇਗੀ। ਉਨਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਨਾਲ ਇਕੱਲੇ ਪੰਜਾਬ ਦੇ ਕਿਸਾਨਾਂ ਉਤੇ 1300 ਕਰੋੜ ਰੁਪਏ ਦਾ ਬੋਝ ਪਵੇਗਾ ਕਿਉਂਕਿ ਫ਼ਸਲਾਂ ਦੀ ਲਾਗਤ ਵਧੇਗੀ। ਉਨਾਂ ਕਿਹਾ ਕਿ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਦੀਆਂ ਕੀਮਤਾਂ ਘਟਾ ਕੇ ਮੁਸ਼ਕਲਾਂ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਦਾ ਯਤਨ ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਰੋਜ਼ਾਨਾ ਕੀਮਤਾਂ ਵਧਾ ਕੇ ਲੋਕਾਂ ਦਾ ਦੀਵਾਲਾ ਕੱਢਣ ਉਤੇ ਤੁਲੀ ਹੋਈ ਹੈ। 

ਸਿਹਤ ਮੰਤਰੀ ਨੇ ਕਿਹਾ ਕਿ ਜੇ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਨਾ ਲਿਆ ਗਿਆ ਤਾਂ ਕਾਂਗਰਸ ਇਸ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਵਿੱਢੇਗੀ ਅਤੇ ਭਾਜਪਾ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰ ਦੇਵੇਗੀ। ਨਰਿੰਦਰ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਗਰਦਾਨਦਿਆਂ ਉਨਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਹੋਣ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਇਹ ਸਰਕਾਰ ਹੁਣ ਸਿਰਫ਼ ਸਰਮਾਏਦਾਰਾਂ ਦੇ ਪੱਖ ਵਿੱਚ ਭੁਗਤਣ ਵਾਲਾ ਇਕ ਸੰਦ ਬਣ ਕੇ ਰਹਿ ਗਈ ਹੈ, ਜਿਸ ਤੋਂ ਆਮ ਆਦਮੀ ਨੂੰ ਰਾਹਤ ਦੀ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਇਸ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੌਕੇ ਸਾਬਕਾ  ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ, ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ ਮਨਜੀਤ ਸਿੰਘ ਤੰਗੌਰੀ, ਕੁਲਜੀਤ ਸਿੰਘ ਬੇਦੀ ਸਾਬਕਾ ਕੌਂਸਲਰ, ਰਾਜਾ ਕੰਵਰਜੋਤ ਸਿੰਘ, ਪ੍ਰਧਾਨ ਜ਼ਿਲਾ ਯੂਥ ਕਾਂਗਰਸ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਅਮਰੀਕ ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਨਛੱਤਰ ਸਿੰਘ, ਭਾਰਤ ਭੂਸ਼ਨ ਮੈਣੀ, ਸੁਰਿੰਦਰ ਸਿੰਘ ਰਾਜਪੂਤ, ਜਸਵੀਰ ਸਿੰਘ ਮਣਕੂ, ਰਾਜਿੰਦਰ ਸਿੰਘ ਰਾਣਾ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਮੁਹਾਲੀ ਜਸਵਿੰਦਰ ਕੌਰ, ਬੂਟਾ ਸਿੰਘ ਸੋਹਾਣਾ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਹਰਜੀਤ ਸਿੰਘ ਘੋਲੂ, ਰਾਜਿੰਦਰ ਸਿੰਘ ਰਾਏਪੁਰ ਕਲਾਂ, ਬਾਲ ਿਸ਼ਨ ਸਰਪੰਚ ਮੌਲੀ ਬੈਦਵਾਣ, ਸਰਬਜੀਤ ਸਿੰਘ, ਇੰਦਰਜੀਤ ਸ਼ਰਮਾ, ਗੁਰਸਾਹਿਬ ਸਿੰਘ, ਖਰੜ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਿੰਦਰਜੀਤ ਸਿੰਘ, ਬਲਾਕ ਮਾਜਰੀ ਦੇ ਪ੍ਰਧਾਨ ਗਿਆਨ ਸਿੰਘ ਘੰਡੌਲੀ, ਰਣਜੀਤ ਸਿੰਘ ਰੈਡੀ, ਅਸ਼ਵਨੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਕਮੇਟੀ ਦੇ ਵਰਕਰ ਹਾਜ਼ਰ ਸਨ।

No comments:


Wikipedia

Search results

Powered By Blogger