ਐਸ.ਏ.ਐੱਸ. ਨਗਰ, 29 ਜੂਨ : ਕੋਰੋਨਾ ਮਹਾਂਮਾਰੀ ਦੀ ਲੜੀ ਨੂੰ ਤੋੜਨ ਹਿੱਤ ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਦੁਆਰਾ ਪੂਰੇ ਰਾਜ ਵਿੱਚ ਲੋਕਾਂ ਨੂੰ ਮਿਸ਼ਨ ਫਤਿਹ ਬਾਰੇ ਜਾਗਰੂਕ ਕਰਨ ਲਈ ਡੋਰ ਟੂ ਡੋਰ ਮੁਹਿੰਮ ਚਲਾਈ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ, ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੋਰਡ ਦੇ ਮੈਂਬਰਾਂ ਅਤੇ ਜਿਲ੍ਹਾ ਕੋਆਰਡੀਨੇਟਰਾਂ ਵੱਲੋਂ ਮਿਤੀ 4.7.2020 ਤੋਂ ਪੂਰੇ ਪੰਜਾਬ ਰਾਜ ਵਿੱਚ ਘਰ-ਘਰ ਜਾ ਕੇ ਇਸ ਮਹਾਂਮਾਰੀ ਤੇ ਜਿੱਤ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।
ਚੇਅਮੈਨ ਬਿੰਦਰਾ ਵੱਲੋਂ ਕਿਹਾ ਗਿਆ ਕਿ ਕੋਵਿਡ-19 ਦੇ ਖਾਤਮੇ ਲਈ ਪੰਜਾਬ ਦੇ ਨੌਜਵਾਨਾਂ ਵੱਲੋਂ ਕਾਫੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਪੰਜਾਬ ਰਾਜ ਵਿੱਚ ਕੋਰੋਨਾ ਦੇ ਫੈਲਾਅ ਦੀ ਦਰ ਘੱਟ ਹੈ ਤਾਂ ਇਸਦਾ ਕਾਰਣ ਇਹ ਹੈ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਲੋਕਾਂ ਵੱਲੋਂ ਸਰਕਾਰ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।ਸੂਬਾ ਸਰਕਾਰ ਵੱਲੋਂ ਲੋਕਾਂ ਵਾਸਤੇ ਜਾਰੀ ਕੀਤੇ ਨਿਰਦੇਸ਼ਾਂ ਦੀ ਭਵਿੱਖ ਵਿੱਚ ਵੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।ਚੇਅਰਮੈਨ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਣ ਵੰਡਣ ਤੋਂ ਇਲਾਵਾ ਸਿਹਤ ਪ੍ਰਬੰਧਾਂ ਨੂੰ ਵੀ ਵਧੇਰੇ ਮਜ਼ਬੂਤ ਕੀਤਾ ਗਿਆ ਹੈ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸਮੁੱਚੇ ਭਾਰਤ ਵਿੱਚ
ਪੰਜਾਬ ਦੀ ਕੋਰੋਨਾ ਨਾਲ ਟਾਕਰੇ ਸਬੰਧੀ ਨੀਤੀ ਨੂੰ ਦੂਸਰੇ ਰਾਜਾਂ ਵੱਲੋਂ ਵੀ ਅਪਣਾਇਆ ਜਾ ਰਿਹਾ
ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਪੰਜਾਬ ਸਰਕਾਰ ਦੀ ਵਧਿਆ ਰਣਨੀਤੀ ਤੇ
ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ।
No comments:
Post a Comment