ਚੰਡੀਗੜ੍ਹ, 03 ਜੁਲਾਈ :
ਆਮ ਆਦਮ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਸੰਸਥਾ ਪੈਸਕੋ (ਪੀਈਐਸਸੀਓ) ਦਾ ਕੰਟਰੈਕਟ ਰੱਦ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਆਏ ਦਿਨ ਲੋਕ ਵਿਰੋਧੀ ਫ਼ੈਸਲੇ ਜਾਰੀ ਕਰਕੇ ਪੰਜਾਬ ਦੀ ਜਨਤਾ ਨੂੰ ਮਾਨਸਿਕ ਅਤੇ ਆਰਥਿਕ ਤੌਰ 'ਤੇ ਪਰੇਸ਼ਾਨ ਕਰ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਬਕਾ ਫ਼ੌਜੀਆਂ ਦੀ ਸੰਸਥਾ ਪੈਸਕੋ ਪਿਛਲੇ 11 ਸਾਲਾਂ ਤੋਂ ਪੰਜਾਬ ਦੇ ਸਹਿਕਾਰੀ ਬੈਂਕਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਸੀ, ਪਰੰਤੂ ਪੰਜਾਬ ਸਰਕਾਰ ਨੇ ਇੱਕ ਨਾਦਰਸ਼ਾਹੀ ਫ਼ਰਮਾਨ ਨਾਲ ਉਸ ਤੋਂ ਇਹ ਕੰਮ ਖੋਹ ਕੇ ਦਿੱਲੀ ਦੀ ਇੱਕ ਪ੍ਰਾਈਵੇਟ ਫ਼ਰਮ ਓਰੀਅਨ ਸਿਕਿਉਰਿਟੀ ਸੋਲੂਸ਼ਨ ਨੂੰ ਦੇ ਦਿੱਤਾ ਹੈ। ਜੋ ਪੰਜਾਬ ਦੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਬਣੀ ਸੰਸਥਾ ਪੈਸਕੋ ਨਾਲ ਇੱਕ ਵੱਡਾ ਧੱਕਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਦਿੱਲੀ ਦੀ ਇੱਕ ਪ੍ਰਾਈਵੇਟ ਫ਼ਰਮ ਓਰੀਅਨ ਸਿਕਿਉਰਿਟੀ ਸੋਲੂਸ਼ਨ ਸਾਬਕਾ ਫ਼ੌਜੀਆਂ ਨੂੰ ਮੁੜ ਨੌਕਰੀ 'ਤੇ ਰੱਖਣ ਲਈ ਪੰਦਰਾਂ-ਪੰਦਰਾਂ ਹਜ਼ਾਰ ਰੁਪਏ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਮੁੱਖ ਮੰਤਰੀ ਦਫ਼ਤਰ ਅਤੇ ਹੋਰਨਾਂ ਸੰਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਇਹ ਵੀ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੀ ਭਲਾਈ ਲਈ ਬਣਾਈ ਗਈ ਸੰਸਥਾ ਨਾਲ ਧੱਕਾ ਨਾ ਕਰੇ
No comments:
Post a Comment