SBP GROUP

SBP GROUP

Search This Blog

Total Pageviews

ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਦੀ ਐਨ.ਓ.ਸੀ. ਕੀਤੀ ਰੱਦ

ਮੋਹਾਲੀ, 18 ਜੁਲਾਈ : ਵਿਦਿਆਰਥੀਆਂ ਕੋਲੋਂ ਫੀਸਾਂ ਵਸੂਲਣ ਦਾ ਮਾਮਲਾ ਭਾਵੇਂ ਮਾਨਯੋਗ ਹਾਈਕੋਰਟ ਕੋਲ ਵਿਚਾਰ ਅਧੀਨ ਹੈ ਪ੍ਰੰਤੂ ਫਿਰ ਵੀ ਕਈ ਸਕੂਲ ਵਿਦਿਆਰਥੀਆਂ ’ਤੇ ਦਬਾਅ ਬਣਾ ਕੇ ਫੀਸਾਂ ਜਮ੍ਹਾਂ ਕਰਵਾਉਂਦੇ ਹਨ।
ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਪੇਰੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਾਜੀਵ ਸਿੰਗਲਾ, ਧਰਮਿੰਦਰ, ਸੰਜੇ, ਦਲਬੀਰ ਸਿੰਘ, ਦਿਨੇਸ਼ ਗੁਪਤਾ ਆਦਿ ਅਹੁਦੇਦਾਰਾਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਸਥਿਤ ਓ.ਪੀ. ਬਾਂਸਲ ਮਾਡਰਨ ਸਕੂਲ ਦੀ ਜ਼ਿਆਦਤੀ ਦਾ ਮਾਮਲਾ ਸਾਹਮਣੇ ਲਿਆਂਦਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸਕੂਲ ਵੱਲੋਂ ਵਿਦਿਆਰਥੀਆਂ ਵੱਲੋਂ ਫੀਸਾਂ ਨਾ ਦੇਣ ’ਤੇ ਵਿਦਿਆਰਥੀਆਂ ਦੇ ਆਨਲਾਈਨ ਪੜ੍ਹਾਈ ਵਿੱਚੋਂ ਨਾਂ ਕੱਟ ਦਿੱਤੇ ਅਤੇ ਨਾਲ ਹੀ ਅਗਲੀ ਕਲਾਸ ਵਿੱਚ ਪ੍ਰਮੋਟ ਕਰਨ ’ਤੇ ਵੀ ਰੋਕ ਲਗਾ ਦਿੱਤੀ ਗਈ। ਪੇਰੈਂਟਸ ਐਸੋਸੀਏਸ਼ਨ ਨਾਲ ਜੁੜੇ ਹੋਏ ਮਾਪਿਆਂ ਨੇ ਇਸ ਸਬੰਧੀ ਹਰ ਸਰਕਾਰੀ ਦਫਤਰ ਅਤੇ ਅਫ਼ਸਰ ਨੂੰ ਸ਼ਿਕਾਇਤ ਕੀਤੀ ਪ੍ਰੰਤੂ ਸਕੂਲ ਆਪਣੇ ਰਾਜਸੀ ਅਤੇ ਪੈਸੇ ਦੇ ਰਸੂਖ ਕਾਰਨ ਕਾਰਵਾਈ ਤੋਂ ਬਚਦਾ ਰਿਹਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸੀ.ਬੀ.ਐਸ.ਈ. ਨਾਲ ਐਫੀਲੀਏਟਿਡ ਹੈ ਜਿਸ ਕਾਰਨ ਇਹ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕਰਦਾ।  ਪੇਰੈਂਟਸ ਐਸੋਸੀਏਸ਼ਨ ਵੱਲੋਂ ਇਹ ਮਾਮਲਾ ਮਾਨਯੋਗ ਹਾਈਕੋਰਟ ਵਿਖੇ ਕੇਸ ਦਾਇਰ ਕਰਕੇ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਮਾਨਯੋਗ ਹਾਈਕੋਰਟ ਦੇ ਹੁਕਮਾਂ ’ਤੇ ਕਾਰਵਾਈ ਕਰਦੇ ਹੋਏ ਸਿਖਿਆ ਵਿਭਾਗ ਵੱਲੋਂ ਇਸ ਸਕੂਲ ਨੂੰ ਦਿੱਤੀ ਗਈ ਐਨ.ਓ.ਸੀ. ਰੱਦ ਕਰ ਦਿਤੀ ਗਈ ਹੈ ਅਤੇ ਇਸ ਸਕੂਲ ਦੀ ਮਾਨਤਾ ਖ਼ਤਮ ਕਰਨ ਲਈ ਸੀ.ਬੀ.ਐਸ.ਈ. ਅਤੇ ਹੋਰ ਸਬੰਧਤ ਅਦਾਰਿਆਂ ਨੂੰ ਭੇਜ ਦਿੱਤੀ।
ਸੰਪਰਕ ਕਰਨ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਿਹਗੜ੍ਹ ਸਾਹਿਬ ਦੇ ਸੁਪਰਡੰਟ ਰਾਜੇਸ਼ ਕੁਮਾਰ ਨੇ ਦੱਸਿਆ ਕਿ ਓ.ਪੀ. ਬਾਂਸਲ ਮਾਡਰਨ ਸਕੂਲ ਨੂੰ ਸਿੱਖਿਆ ਵਿਭਾਗ ਵੱਲੋਂ ਦਿੱਤੀ ਗਈ ਐਨ.ਓ.ਸੀ. ਰੱਦ ਕਰਨ ਦੀ ਕਾਪੀ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਿਹਗੜ੍ਹ ਸਾਹਿਬ ਦਫ਼ਤਰ ਵਿਖੇ ਪਹੁੰਚ ਗਈ ਹੈ ਜਿਸ ਬਾਰੇ ਸਬੰਧਿਤ ਸਕੂਲ ਵੀ ਸੂਚਿਤ ਕਰ ਦਿੱਤਾ ਗਿਆ ਹੈ।

No comments:


Wikipedia

Search results

Powered By Blogger