ਐਸ.ਏ.ਐਸ. ਨਗਰ , 03 Jul :
ਕੋਵਿਡ-19 ਦੇ ਚਲਦੇ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਇੱਕ ਨਿਊਜ਼ ਵੈਬਸਾਈਟ www.daily24x7news.com ਲਾਂਚ ਕੀਤੀ ਗਈ। ਡਾ. ਐਸ.ਪੀ. ਸਿੰਘ ਉਬਰਾਏ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਪਿਛਲੇ 9 ਸਾਲਾਂ ਤੋਂ ਦਵਿੰਦਰ ਸਿੰਘ ਚੌਹਾਨ ਨੇ 5 ਦਰਿਆ ਨਿਊਜ਼ ਤੇ ਜਿਸ ਤਰ੍ਹਾਂ ਨਿਰਪੱਖ ਤਰੀਕੇ ਨਾਲ ਕੰਮ ਕੀਤਾ ਹੈ ਉਸੇ ਤਰ੍ਹਾਂ ਇਹ ਵੈਬਸਾਈਟ 'ਤੇ ਵੀ ਕੰਮ ਕਰਨਗੇ। ਨਾਲ ਹੀ ਡਾ. ਐਸ.ਪੀ. ਸਿੰਘ ਉਬਰਾਏ ਨੇ ਕੋਵਿਡ ਦੇ ਇਸ ਦੌਰ ਵਿੱਚ ਸਾਰੇ ਮੀਡਿਆ ਕਰਮੀਆਂ ਦੀ ਸ਼ਲਾਘਾ ਵੀ ਕੀਤੀ।
ਉਨ੍ਹਾ ਕਿਹਾ ਕਿ ਮੀਡੀਆ ਕਰਮੀਆਂ ਵੀ ਪੁਲੀਸ ਅਤੇ ਸਿਹਤ ਵਿਭਾਗ ਦੇ ਨਾਲ-ਨਾਲ ਫਰੰਟ ਲਾਈਨ ਯੋਧਿਆਂ ਵਜੋਂ ਕੰਮ ਕਰ ਰਹੇ ਹਨ। www.daily24x7news.com ਦੇ ਐਡੀਟਰ ਅਤੇ ਸੰਸਥਾਪਕ ਦਵਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ,ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ, ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਉਬਰਾਏ ਦੇ ਕਰ ਕਮਲਾਂ ਤੋਂ www.daily24x7news.com ਵੈਬਸਾਈਟ ਦੀ ਲਾਂਚਿੰਗ ਸਾਡੇ ਲਈ ਮਾਣ ਵਾਲੀ ਗੱਲ ਹੈ। ਅਖੀਰ ਵਿੱਚ ਅਦਾਰੇ ਦੇ ਪ੍ਬੰਧਕਾਂ ਵੱਲੋਂ ਡਾਕਟਰ ਓਬਰਾਏ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
No comments:
Post a Comment