ਐਸ.ਏ.ਐਸ.ਨਗਰ, 19 ਸਤੰਬਰ : ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 162 ਮਰੀਜ਼ ਠੀਕ ਹੋਏ ਹਨ ਅਤੇ 239 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 84 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 29 ਕੇਸ,ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 44 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 48 ਕੇਸ,ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 19 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ਕੇਸ ਸ਼ਾਮਲ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 2 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਦੱਪਰ ਤੋਂ 53 ਸਾਲਾ ਮਹਿਲਾ (ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਦੀ ਗਿਆਨ ਸਾਗਰ ਹਸਪਤਾਲ ਵਿਖੇ,ਫੇਜ਼ 7 ਤੋਂ 44 ਸਾਲਾ ਪੁਰਸ਼ ਦੀ ਫੌਰਟਿਜ਼ ਹਸਪਤਾਲ ਮੋਹਾਲੀ ਵਿਖੇ ਵਿਖੇ ਮੌਤ ਹੋ ਗਈ ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 8228 ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2613 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 5458 ਹੈ I ਜਦ ਕਿ ਹੁਣ ਤੱਕ ਕੁਲ 157 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ I
No comments:
Post a Comment