ਐਸ.ਏ.ਐਸ ਨਗਰ , 16 ਸਤੰਬਰ
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ 2020 ਦੌਰਾਨ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੀ ਉਕਤ ਮਿਤੀਆਂ ਦੌਰਾਨ ਵੱਖ-ਵੱਖ ਥਾਵਾਂ ਤੇ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਚਾਹਵਾਨ ਉਮੀਦਵਾਰ ਰੋਜ਼ਗਾਰ ਵਿਭਾਗ ਦੀ ਵੈੱਬਸਾਈਟ www.pgrkam.com ਤੇ ਅਪਲਾਈ ਕਰ ਸਕਦੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 17 ਸਤੰਬਰ ਨਿਸ਼ਚਿਤ ਕੀਤੀ ਗਈ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਵਿਭਾਗ ਦੀ ਵੈੱਬਸਾਈਟ ਤੇ ਆਪਣੇ ਆਪ ਨੂੰ ਰਜਿਸਟਰ ਕਰਨ ਉਪਰੰਤ ਯੂਜ਼ਰਨੇਮ ਅਤੇ ਪਾਸਵਰਡ ਰਾਹੀਂ ਲਾਗਇਨ ਕਰਕੇ ਦਿੱਤੇ ਹੋਏ ਲਿੰਕ ਤੇ ਕਲਿੱਕ ਕਰਕੇ ਰੋਜ਼ਗਾਰ ਮੇਲਿਆਂ ਲਈ ਅਪਲਾਈ ਕਰ ਸਕਦੇ ਹਨ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲੈਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹੈਲਪਲਾਈਨ ਨੰ: 78142-59210 ਤੇ ਸੰਪਰਕ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਜਿਵੇਂ ਕਿ ਕੋਮੀਪੀਟੈਂਟ ਸਿਟਰਜੀ,, ਯੁਰਿਕਾ ਫੋਬਜ਼,ਡਾ. ਆਈ.ਟੀ. ਅਤੇ ਐਚ.ਡੀ.ਐਫ.ਸੀ. ਲਾਈਫ ਆਦਿ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਸ ਸਥਾਨ ਤੇ ਫਿਜ਼ੀਕਲ ਮੇਲੇ ਕਰਵਾਏ ਜਾਣਗੇ ਉਥੇ ਕੋਵਿਡ -9 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਵਾਈ ਜਾਵੇਗੀ।
No comments:
Post a Comment