SBP GROUP

SBP GROUP

Search This Blog

Total Pageviews

ਡੇਅਰੀ ਵਿਕਾਸ ਵਿਭਾਗ ਵੱਲੋ ਤੀਜਾ ਆਨਲਾਈਨ ਡੇਅਰੀ ਸਿਖਲਾਈ ਪ੍ਰੋਗਰਾਮ 21 ਸਤੰਬਰ ਤੋਂ

 ਐਸ.ਏ.ਐਸ ਨਗਰ, 16 ਸਤੰਬਰ : ਡੇਅਰੀ ਵਿਕਾਸ ਵਿਭਾਗ ਵੱਲੋ 2 ਹਫਤਿਆਂ ਦੀ ਆਨਲਾਈਨ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੀਜਾ ਬੈਚ ਮਿਤੀ 21 ਸਤੰਬਰ ਨੂੰ ਚਤਾਮਲੀ ਵਿਖੇ ਚਲਾਇਆ  ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਵਿਭਾਗ ਦੇ ਜਿਲਾ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਨੇ ਦੱਸਿਆ ਕਿ ਇਸ ਆਨਲਾਈਨ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ।


ਉਨ੍ਹਾਂ ਨੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੋਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ।
ਚਾਹਵਾਨ ਕਿਸਾਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ:0172-2219276 ਤੇ ਸੰਪਰਕ ਸੰਪਰਕ ਕੀਤਾ ਜਾ ਸਕਦਾ ਹੈ।

No comments:


Wikipedia

Search results

Powered By Blogger