SBP GROUP

SBP GROUP

Search This Blog

Total Pageviews

ਪੰਜਾਬ ਸਰਕਾਰ ਨੇ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ

 

ਚੰਡੀਗੜ , 12 Sep :

ਕੋਵਿਡ ਮਹਾਂਮਾਰੀ ਦੇ ਦੌਰਾਨ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਮੁੜ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲੇ ਦੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਨੇ ਲੋੜ ਅਨੁਸਾਰ ਹੋਰ ਜ਼ਿਲਿਆਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਠੋਸ ਯਤਨਾਂ ਸਦਕਾ ਲੁਧਿਆਣਾ ਵਿੱਚ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਰੋਜ਼ਾਨਾ 3000 ਸਿਲੰਡਰਾਂ ਦੀ ਭਰਾਈ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। 

ਸ. ਸਿੱਧੂ ਨੇ ਕਿਹਾ ਕਿ ਲੁਧਿਆਣਾ ਸਭ ਤੋਂ ਵੱਡਾ ਅਤੇ ਸੂਬੇ ਦੇ ਕੋਵਿਡ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚੋਂ ਇੱਕ ਹੈ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਤੁਰੰਤ ਸ਼ੁਰੂ ਕਰਨ ਲਈ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਕਿਹਾ ਹੈ । ਇਸ ਤੋਂ ਪਹਿਲਾਂ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦਾ ਗਿਆਸਪੁਰਾ ਪਿੰਡ ਵਿਖੇ ਸਥਾਪਤ ਇੱਕ ਪਲਾਂਟ ਸਿਰਫ ਉਦਯੋਗਾਂ ਲਈ ਆਕਸੀਜਨ ਪੈਦਾ ਕਰਦਾ ਸੀ। ਇਸੇ ਤਰਾਂ ਆਕਸੀਜਨ ਦੇ ਜ਼ਿਆਦਾਤਰ ਸਪਲਾਇਰਾਂ ਕੋਲ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਲਾਇਸੰਸ ਨਹੀਂ ਸੀ।ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਤਾਲਮੇਲ ਕਰਕੇ ਲੁਧਿਆਣਾ ਦੇ ਪੰਜ ਆਕਸੀਜਨ ਸਪਲਾਇਅਰਜ਼ (ਹਰਪ੍ਰੀਤ ਕ੍ਰਾਇਓਜੀਨਿਕਸ, ਜੀ.ਡੀ.ਆਰ. ਗੈਸਿਜ਼, ਵੈਲਟੇਕ ਇਕਉਪਮੈਂਟਜ਼, ਬੀਓਸੀ ਗੈਸਿਜ਼ ਅਤੇ ਅਪਰਨਾ ਗੈਸਿਜ਼) ਨੂੰ ਮੈਡੀਕਲ ਆਕਸੀਜਨ ਰੀਪੈਕਿੰਗ ਲਾਇਸੰਸ ਜਾਰੀ ਕੀਤੇ ਗਏ ਹਨ। ਮੈਸਰਜ਼ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦੀ ਇੱਕ ਨਿਰਮਾਣ ਇਕਾਈ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਇਹ ਲੁਧਿਆਣਾ ਵਿੱਚ ਦਿੱਤਾ ਪਹਿਲਾ ਲਾਇਸੰਸ ਹੈ ਜਿਸ ਨਾਲ ਮੈਡੀਕਲ ਆਕਸੀਜਨ ਦੀ ਕਮੀ ਪੂਰੀ ਹੋਈ ਹੈ।ਜ਼ਿਲਾ ਪ੍ਰਸ਼ਾਸਨ ਦੀ ਪ੍ਰੇਰਨਾ ਸਦਕਾ, ਵੈਲਟੇਕ ਇਕਉਪਮੈਂਟਜ਼ ਨੇ ’ਸੰਭਵ’ ਫਾਉਂਡੇਸ਼ਨ ਦੇ ਬੈਨਰ ਹੇਠ ਲੋੜਵੰਦ ਵਿਅਕਤੀਆਂ ਲਈ ਆਕਸੀਜਨ ਸਿਲੰਡਰਾਂ ਦੀ ਮੁਫ਼ਤ ਸਪਲਾਈ ਸ਼ੁਰੂ ਕੀਤੀ ਹੈ। ਲੋੜਵੰਦ ਇਸ ਮੁਫ਼ਤ ਸੇਵਾ ਦਾ ਲਾਭ ਲੈਣ ਲਈ ਮੋਬਾਈਲ ਨੰਬਰ 97799-18899 ਅਤੇ 98140-27317 ’ਤੇ ਸੰਪਰਕ ਕਰ ਸਕਦੇ ਹਨ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਨੋਡਲ ਅਫ਼ਸਰ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੋਲਨ (ਹਿਮਾਚਲ ਪ੍ਰਦੇਸ਼), ਪਾਣੀਪੱਤ (ਹਰਿਆਣਾ) ਅਤੇ ਦੇਹਰਾਦੂਨ (ਉੱਤਰਾਖੰਡ) ਦੇ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


No comments:


Wikipedia

Search results

Powered By Blogger